14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਚੜ੍ਹਦੀ ਕਲਾ ਸੇਵਾ ਸੁਸਾਇਟੀ ਨਡਾਲਾ ਵੱਲੋਂ ਲੋੜਵੰਦ ਮਰੀਜ਼ ਦੇ ਇਲਾਜ ਲਈ ਆਰਥਿਕ ਸਹਾਇਤਾ

ਅਜੀਤ ਡੈਸਕ 23-06-2026
ਨਡਾਲਾ, 22 ਜੂਨ (ਰਘਬਿੰਦਰ ਸਿੰਘ)-ਸਮਾਜ ਸੇਵਾ ਦੇ ਖੇਤਰ ਵਿਚ ਸਰਗਰਮ ਚੜ੍ਹਦੀ ਕਲਾ ਸੇਵਾ ਸੁਸਾਇਟੀ ਨਡਾਲਾ ਵੱਲੋਂ ਇੱਕ ਨਡਾਲਾ ਦੇ ਵਾਰਡ ਨੰਬਰ 1 ਦੇ ਲੋੜਵੰਦ ਮਰੀਜ਼ ਦੇ ਇਲਾਜ ਲਈ ਆਰਥਿਕ ਯੋਗਦਾਨ ਦੇ ਕੇ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ ਗਈ | ਸੁਸਾਇਟੀ ਦੇ ਮੈਂਬਰਾਂ ਨੇ ਮਰੀਜ਼ ਦੇ ਪਰਿਵਾਰ ਨਾਲ ਦੁੱਖ-ਸੁੱਖ ਸਾਂਝਾ ਕਰਦਿਆਂ ਇਲਾਜ ਲਈ ਸਹਿਯੋਗ ਕਰਦਿਆਂ ਸਹਾਇਤਾ ਰਕਮ ਭੇਟ ਕੀਤੀ ਅਤੇ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ | ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਦੀ ਮਦਦ ਕਰਨਾ ਹੈ | ਉਨ੍ਹਾਂ ਕਿਹਾ ਕਿ ਸਮਾਜ ਦੇ ਸਮਰੱਥ ਲੋਕਾਂ ਨੂੰ ਵੀ ਅਜਿਹੇ ਨੇਕ ਕਾਰਜਾਂ ਵਿਚ ਅੱਗੇ ਆ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਲੋੜਵੰਦ ਨੂੰ ਇਲਾਜ ਜਾਂ ਹੋਰ ਜ਼ਰੂਰੀ ਲੋੜਾਂ ਲਈ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਸੁਸਾਇਟੀ ਮੈਂਬਰ ਡਾ. ਮਨਵਿੰਦਰ ਸਿੰਘ, ਹਰਭਜਨ ਸਿੰਘ ਵਾਲੀਆ, ਲਖਬੀਰ ਸਿੰਘ ਸਾਹੀ ਅਤੇ ਸੰਦੀਪ ਕੁਮਾਰ ਹਾਜ਼ਰ ਸਨ | ਪਰਿਵਾਰਕ ਮੈਂਬਰਾਂ ਨੇ ਸੁਸਾਇਟੀ ਦਾ ਧੰਨਵਾਦ ਕਰਦਿਆਂ ਇਸ ਸਹਾਇਤਾ ਨੂੰ ਵੱਡਾ ਸਹਾਰਾ ਦੱਸਿਆ |
ਪਿਛਲੀ ਖ਼ਬਰ ਐੱਸ.ਜੀ.ਪੀ.ਸੀ. ਤੇ ਪ੍ਰਬੰਧਕੀ ਅਹੁਦਿਆਂ ਵਿਚ ਐਸ.ਸੀ. ਭਾਈਚਾਰੇ ਨੂੰ ਰਾਖਵਾਂਕਰਨ ਦਿੱਤਾ ਜਾਵੇ-ਫੌਜਾ ਸਿੰਘ, ਮਨੀ, ਫ਼ੌਜੀ ਅਗਲੀ ਖ਼ਬਰ ਸੀਨੀਅਰ ਪੱਤਰਕਾਰ ਨਰੇਸ਼ ਹੈਪੀ ਦੀ ਧਰਮ ਪਤਨੀ ਸ੍ਰੀਮਤੀ ਪ੍ਰਵੀਨ ਕੁਮਾਰੀ ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।