14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਹੈਰੋਇਨ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨ ਕਾਬੂ, ਕੇਸ ਦਰਜ

ਅਜੀਤ ਡੈਸਕ 23-06-2026
ਭੁਲੱਥ, 22 ਜੂਨ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਪੁਲਿਸ ਵਲੋਂ ਤਿੰਨ ਨੌਜਵਾਨ ਸ਼ਰੇਆਮ ਨਸ਼ੇ ਹੈਰੋਇਨ ਦਾ ਸੇਵਨ ਕਰਦੇ ਕਾਬੂ ਕੀਤੇ ਗਏ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਏ.ਐਸ.ਆਈ. ਰਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਭੁਲੱਥ ਚੌਂਕ ਵਿਚ ਨਾਕਾਬੰਦੀ ਦੌਰਾਨ ਮੌਜੂਦ ਸਨ ਤਾਂ ਕਿਸੇ ਖ਼ਾਸ ਮੁਖ਼ਬਰ ਵਲੋਂ ਇਤਲਾਹ ਮਿਲੀ ਕਿ ਤਿੰਨ ਨੌਜਵਾਨ ਸ਼ਰੇਆਮ ਖੱਸਣ ਰੋਡ ਨਜ਼ਦੀਕ ਸਰਕਾਰੀ ਪਾਣੀ ਵਾਲੇ ਟਿਊਬਵੈੱਲ ਦੇ ਪਿੱਛੇ ਨਸ਼ੇ ਹੈਰੋਇਨ ਦਾ ਸੇਵਨ ਕਰ ਰਹੇ ਹਨ, ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ | ਏ.ਐਸ.ਆਈ. ਰਕੇਸ਼ ਕੁਮਾਰ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਦੱਸੀ ਹੋਈ ਜਗ੍ਹਾ ‘ਤੇ ਰੇਡ ਕੀਤਾ ਗਿਆ ਤਾਂ ਤਿੰਨ ਨੌਜਵਾਨ ਨਸ਼ੇ ਦਾ ਸੇਵਨ ਕਰ ਰਹੇ ਸਨ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ, ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਉਨ੍ਹਾਂ ਦਾ ਨਾਂਅ ਪਤਾ ਪੁੱਛਿਆ, ਜਿਨ੍ਹਾਂ ਨੇ ਆਪਣਾ ਨਾਂਅ ਮਨਦੀਪ ਕੁਮਾਰ ਉਰਫ਼ ਮਾਮੂ ਵਾਸੀ ਆਦਮਪੁਰ ਜ਼ਿਲ੍ਹਾ ਜਲੰਧਰ ਦਿਹਾਤੀ, ਸ਼ਿਵਰਾਜ ਉਰਫ਼ ਨਿਸ਼ੂ ਵਾਸੀ ਬਸਤੀ ਦਾਨਿਸ਼ਮੰਦਾ ਜਲੰਧਰ ਤੇ ਤੀਸਰੇ ਨੇ ਆਪਣਾ ਨਾਂਅ ਪਿ੍ੰਸੀਪਲ ਸਿੰਘ ਪਿ੍ੰਸ ਵਾਸੀ ਕਰਤਾਰਪੁਰ ਜ਼ਿਲ੍ਹਾ ਜਲੰਧਰ ਦੱਸਿਆ, ਜਿਨ੍ਹਾਂ ਪਾਸੋਂ ਇੱਕ ਸੜਿਆ ਹੋਇਆ ਸਿਲਵਰ ਪੇਪਰ, ਦੱਸ ਰੁਪਏ ਦਾ ਪਾਈਪ ਨੁਮਾ ਨੋਟ ਤੇ ਇੱਕ ਲਾਈਟਰ ਬਰਾਮਦ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਵਿਚ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਸਮਾਗਮ ਅਗਲੀ ਖ਼ਬਰ ਐੱਸ.ਜੀ.ਪੀ.ਸੀ. ਤੇ ਪ੍ਰਬੰਧਕੀ ਅਹੁਦਿਆਂ ਵਿਚ ਐਸ.ਸੀ. ਭਾਈਚਾਰੇ ਨੂੰ ਰਾਖਵਾਂਕਰਨ ਦਿੱਤਾ ਜਾਵੇ-ਫੌਜਾ ਸਿੰਘ, ਮਨੀ, ਫ਼ੌਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।