14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਲਾਇਲਪੁਰ ਖ਼ਾਲਸਾ ਕਾਲਜ ਵਿਚ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਸਮਾਗਮ

ਅਜੀਤ ਡੈਸਕ 23-06-2026
ਕਪੂਰਥਲਾ, 22 ਜੂਨ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਐਨ.ਐਸ.ਐਸ. ਤੇ ਰੈੱਡ ਰੀਬਨ ਕਲੱਬ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਯੋਗ ਮਾਹਿਰਾਂ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਾਣਾਯਾਮ ਤੇ ਵੱਖ-ਵੱਖ ਆਸਣ ਕਰਵਾਏ ਗਏ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਯੋਗ ਭਾਰਤੀ ਸੰਸਕ੍ਰਿਤੀ ਦੀ ਅਨਮੋਲ ਦੇਣ ਹੈ ਤੇ ਅੱਜ ਇਸਨੂੰ ਵਿਸ਼ਵ ਪੱਧਰ ‘ਤੇ ਅਪਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਤੇ ਤਣਾਅ ਤੋਂ ਦੂਰ ਰਹਿਣ ਲਈ ਯੋਗ ਵਰਗੀਆਂ ਸਿਹਤਮੰਦ ਆਦਤਾਂ ਅਪਣਾਉਣੀਆਂ ਚਾਹੀਦੀਆਂ ਹਨ | ਉਨ੍ਹਾਂ ਐਨ.ਐਸ.ਐਸ. ਤੇ ਰੈੱਡ ਰੀਬਨ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਕਾਲਜ ਦੇ ਐਨ.ਐਸ.ਐਸ. ਤੇ ਰੈੱਡ ਰੀਬਨ ਕਲੱਬ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਯੋਗ ਦਿਵਸ ਸਬੰਧੀ ਕਰਵਾਏ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਵਿਦਿਆਰਥੀਆਂ ਨੇ ਇਸ ਮੌਕੇ ਯੋਗ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਸੰਕਲਪ ਵੀ ਲਿਆ |

ਪਿਛਲੀ ਖ਼ਬਰ ਅੱਖਰ ਮੰਚ ਤੇ ਹੋਰ ਸ਼ਖ਼ਸੀਅਤਾਂ ਵਲੋਂ ਹਰਵਿੰਦਰ ਸਿੰਘ ਦੀ ਬੇਵਕਤੀ ਮੌਤ ’ਤੇ ਦੁੱਖ ਦਾ ਇਜ਼ਹਾਰ ਅਗਲੀ ਖ਼ਬਰ ਹੈਰੋਇਨ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨ ਕਾਬੂ, ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।