14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਮਿੱਠੜਾ ਕਾਲਜ ਵਿਚ ਕੌਮਾਂਤਰੀ ਯੋਗ ਦਿਵਸ ਸੰਬੰਧੀ ਸਮਾਗਮ ਕਰਵਾਇਆ

ਅਜੀਤ ਡੈਸਕ 23-06-2026
ਕਪੂਰਥਲਾ, 22 ਜੂਨ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿਚ ਕਾਲਜ ਦੇ ਐਨ.ਐਸ.ਐਸ. ਵਿਭਾਗ ਤੇ ਈਕੋ ਕਲੱਬ ਵਲੋਂ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ, ਐਨ.ਐਸ.ਐਸ. ਵਲੰਟੀਅਰਾਂ ਤੇ ਕਾਲਜ ਦੇ ਸਟਾਫ ਮੈਂਬਰਾਂ ਨੇ ਵੱਖ-ਵੱਖ ਆਸਣਾ ਦਾ ਅਭਿਆਸ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕਿਹਾ ਕਿ ਯੋਗ ਸਿਰਫ ਕਸਰਤ ਨਹੀਂ ਸਗੋਂ ਜੀਵਨ ਜਿਊਣ ਦੀ ਇਕ ਵਿਗਿਆਨਕ ਤੇ ਸੰਪੂਰਨ ਪੱਦਤੀ ਹੈ | ਉਨ੍ਹਾਂ ਕਿਹਾ ਕਿ ਨਿਯਮਿਤ ਯੋਗ ਅਭਿਆਸ ਨਾਲ ਸਰੀਰ ਤੰਦਰੁਸਤ ਤੇ ਮਨ ਸ਼ਾਂਤ ਰਹਿੰਦਾ ਹੈ | ਉਨ੍ਹਾਂ ਵਿਦਿਆਰਥੀਆ ਨੂੰ ਸਿਹਤਮੰਦ ਤੇ ਨਸ਼ਾ ਮੁਕਤ ਜੀਵਨ ਲਈ ਯੋਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ | ਇਸਤੋਂ ਪਹਿਲਾਂ ਕਾਲਜ ਦੇ ਐਨ.ਐਸ.ਐਸ. ਦੀ ਪ੍ਰੋਗਰਾਮ ਅਫ਼ਸਰ ਡਾ. ਪਰਮਜੀਤ ਕੌਰ ਤੇ ਡਾ. ਸੰਦੀਪ ਸਿੰਘ ਨੇ ਕਿਹਾ ਕਿ ਯੋਗ ਭਾਰਤ ਦੀ ਅਨਮੋਲ ਵਿਰਾਸਤ ਹੈ ਜੋ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਤੇ ਭਾਵਨਾਤਮਕ ਸੰਤੁਲਨ ਵੀ ਪ੍ਰਦਾਨ ਕਰਦੀ ਹੈ | ਇਸੇ ਦੌਰਾਨ ਹੀ ਜਨਾਰਦਨ ਰਾਏ ਨਾਗਰ ਰਾਜਸਥਾਨ ਵਿਦਿਆਪੀਠ ਉਦੈਪੁਰ ਵਲੋਂ ਯੋਗ ਦਿਵਸ ਦੇ ਸਬੰਧ ਵਿਚ ਆਨਲਾਈਨ ਯੋਗਾ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਲੰਗਰ ਹਾਲ ਤਲਵੰਡੀ ਚੌਧਰੀਆਂ ਦਾ ਉਦਘਾਟਨ ਅਗਲੀ ਖ਼ਬਰ ਅੱਖਰ ਮੰਚ ਤੇ ਹੋਰ ਸ਼ਖ਼ਸੀਅਤਾਂ ਵਲੋਂ ਹਰਵਿੰਦਰ ਸਿੰਘ ਦੀ ਬੇਵਕਤੀ ਮੌਤ ’ਤੇ ਦੁੱਖ ਦਾ ਇਜ਼ਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।