19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਫਿਰੌਤੀ ਦੀਆਂ ਧਮਕੀਆਂ ਤੋਂ ਬਾਅਦ ਰੈਸਟੋਰੈਂਟ ਦੇ ਬਾਹਰ ਗੂੰਜੀ ਗੋਲੀ ਦੀ ਆਵਾਜ਼

ਅਜੀਤ ਡੈਸਕ 24-06-2026


ਸੁਲਤਾਨਪੁਰ ਲੋਧੀ, 23 ਜੂਨ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਸ਼ਹਿਰ ਦੇ ਊਧਮ ਸਿੰਘ ਚੌਂਕ ਸਥਿਤ ਇਕ ਮਸ਼ਹੂਰ ਰੈਸਟੋਰੈਂਟ ਦੇ ਬਾਹਰ ਹੋਈ ਕਥਿਤ ਫਾਇਰਿੰਗ ਦੀ ਘਟਨਾ ਨੇ ਪੂਰੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ ਹੈ | ਘਟਨਾ ਦੀ ਸੀ ਸੀ ਟੀ ਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਸੰਵੇਦਨਸ਼ੀਲ ਬਣ ਗਿਆ ਹੈ | ਸੀਸੀਟੀਵੀ ਫੁਟੇਜ ਵਿਚ ਦੋ ਨੌਜਵਾਨ ਸਿਲਵਰ ਰੰਗ ਦੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਫਾਇਰਿੰਗ ਕਰਦੇ ਹੋਏ ਨਜ਼ਰ ਆ ਰਹੇ ਹਨ | ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਕਾਰਨ ਲੋਕਾਂ ਵਿਚ ਚਰਚਾਵਾਂ ਦਾ ਦੌਰ ਜਾਰੀ ਹੈ | ਜਾਣਕਾਰੀ ਅਨੁਸਾਰ, ਰੈਸਟੋਰੈਂਟ ਸੰਚਾਲਕਾਂ ਨੂੰ ਬੀਤੇ ਕੁਝ ਦਿਨਾਂ ਤੋਂ ਲੱਖਾਂ ਰੁਪਏ ਦੀ ਫਿਰੌਤੀ ਮੰਗਣ ਵਾਲੀਆਂ ਕਾਲਾਂ ਆਉਣ ਦੀਆਂ ਚਰਚਾਵਾਂ ਸਨ | ਇਸੇ ਦੌਰਾਨ ਰੈਸਟੋਰੈਂਟ ਦੇ ਬਾਹਰ ਗੋਲੀ ਚੱਲਣ ਦੀ ਘਟਨਾ ਨੇ ਇਨ੍ਹਾਂ ਚਰਚਾਵਾਂ ਨੂੰ ਹੋਰ ਹਵਾ ਦੇ ਦਿੱਤੀ ਹੈ | ਪ੍ਰਤੱਖਦਰਸ਼ੀਆਂ ਅਤੇ ਸਥਾਨਕ ਸੂਤਰਾਂ ਮੁਤਾਬਿਕ ਮੌਕੇ ‘ਤੇ ਇੱਕ ਗੋਲੀ ਚਲਾਈ ਗਈ ਸੀ | ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਇਸ ਦੀ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ |ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜੇਕਰ ਫਿਰੌਤੀ ਦੀਆਂ ਧਮਕੀਆਂ ਦੀਆਂ ਚਰਚਾਵਾਂ ਪਹਿਲਾਂ ਤੋਂ ਚੱਲ ਰਹੀਆਂ ਸਨ ਤਾਂ ਕੀ ਸੁਰੱਖਿਆ ਦੇ ਲੋੜੀਂਦੇ ਇੰਤਜ਼ਾਮ ਕੀਤੇ ਗਏ ਸਨ ਜਾਂ ਜਿਨ੍ਹਾਂ ਨੂੰ ਧਮਕੀਆਂ ਆਈਆਂ ਸਨ ਕਿ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਸੀ? ਕੀ ਇਹ ਫਾਇਰਿੰਗ ਸਿਰਫ਼ ਡਰ ਦਾ ਮਾਹੌਲ ਬਣਾਉਣ ਲਈ ਕੀਤੀ ਗਈ ਜਾਂ ਇਸ ਦੇ ਪਿੱਛੇ ਕੋਈ ਵੱਡਾ ਗਿਰੋਹ ਸਰਗਰਮ ਹੈ? ਇਨ੍ਹਾਂ ਸਵਾਲਾਂ ਦੇ ਜਵਾਬ ਫ਼ਿਲਹਾਲ ਜਾਂਚ ਦੇ ਘੇਰੇ ਵਿਚ ਹਨ | ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਅਜੇ ਤੱਕ ਇਸ ਮਾਮਲੇ ਸਬੰਧੀ ਕੋਈ ਲਿਖਤੀ ਸ਼ਿਕਾਇਤ ਪ੍ਰਾਪਤ ਨਹੀਂ ਹੋਈ | ਇਸ ਦੇ ਬਾਵਜੂਦ ਸਾਹਮਣੇ ਆਈ ਸੀਸੀਟੀਵੀ ਫੁਟੇਜ ਅਤੇ ਹੋਰ ਤੱਥਾਂ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਹਰ ਪੱਖ ਨੂੰ ਧਿਆਨ ਵਿਚ ਰੱਖਦੇ ਹੋਏ ਮਾਮਲੇ ਦੀ ਗਹਿਰਾਈ ਨਾਲ ਪੜਤਾਲ ਕਰ ਰਹੀ ਹੈ |

ਪਿਛਲੀ ਖ਼ਬਰ ਮੋਟਰਸਾਈਕਲ ਤੇ ਟਰੈਕਟਰ ਟਰਾਲੀ ਦੀ ਟੱਕਰ ਵਿਚ ਮੋਟਰਸਾਈਕਲ ਚਾਲਕ ਜ਼ਖਮੀ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਨਸ਼ਿਆਂ ਦੀ ਅਲਾਮਤ ਦੇ ਖ਼ਾਤਮੇ ਵਿਚ ਅਹਿਮ ਭੂਮਿਕਾ ਨਿਭਾਈ-ਡਾ. ਰਾਜ ਕੁਮਾਰ ਚੱਬੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।