ਕਪੂਰਥਲਾ, 23 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਹਮੀਰਾ ਵਿਖੇ ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਪਹਿਲਾਂ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਜਿਸਤੋਂ ਬਾਅਦ ਉਸਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ ਗਿਆ | ਜੇਰੇ ਇਲਾਜ ਆਕਾਸ਼ਦੀਪ ਸਿੰਘ ਪੁੱਤਰ ਸਤਪਾਲ ਵਾਸੀ ਹਮੀਰਾ ਨੇ ਦੱਸਿਆ ਕਿ ਉਹ ਨਡਾਲੇ ਤੋਂ ਕੰਮ ਕਰਨ ਤੋਂ ਬਾਅਦ ਮੋਟਰਸਾਈਕਲ ‘ਤੇ ਘਰ ਵਾਪਸ ਆ ਰਿਹਾ ਸੀ | ਜਦੋਂ ਉਹ ਪਿੰਡ ਮੁਨਾਰ ਰੋਡ ‘ਤੇ ਪਹੁੰਚਿਆਂ ਤਾਂ ਸਾਹਮਣੇ ਤੋਂ ਆ ਰਹੀ ਟਰੈਕਟਰ ਟਰਾਲੀ ਨਾਲ ਉਸਦੀ ਟੱਕਰ ਹੋ ਗਈ | ਜਿਸ ਕਾਰਨ ਉਸਦੀ ਲੱਤ ਟੁੱਟ ਗਈ | ਜਿਸਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਚ ਡਿਊਟੀ ਡਾ. ਯੁਕਤਾ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਮੋਟਰਸਾਈਕਲ ਤੇ ਟਰੈਕਟਰ ਟਰਾਲੀ ਦੀ ਟੱਕਰ ਵਿਚ ਮੋਟਰਸਾਈਕਲ ਚਾਲਕ ਜ਼ਖਮੀ
ਅਜੀਤ ਡੈਸਕ
24-06-2026