20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਦੀ ਭਰਤੀ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਚ ਮੁਫ਼ਤ ਸਿਖਲਾਈ ਸ਼ੁਰੂ

ਅਜੀਤ ਡੈਸਕ 24-06-2026


ਕਪੂਰਥਲਾ, 23 ਜੂਨ (ਵਿਸ਼ੇਸ਼ ਪ੍ਰਤੀਨਿਧ)-ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਚ ਜ਼ਿਲ੍ਹਾ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਅੰਮਿ੍ਤਸਰ, ਤਰਨਤਾਰਨ, ਗੁਰਦਾਸਪੁਰ ਤੇ ਪਠਾਨਕੋਟ ਦੇ ਨੌਜਵਾਨਾਂ ਜਿਨ੍ਹਾਂ ਨੇ ਆਰਮੀ ਵਿਚ ਅਗਨੀਵੀਰ ਦੀ ਭਰਤੀ ਲਈ ਲਿਖਤੀ ਪੇਪਰ ਪਾਸ ਕਰ ਲਿਆ ਹੈ ਉਹ ਫਿਜ਼ੀਕਲ ਟਰੇਨਿੰਗ ਦੀ ਤਿਆਰੀ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਚ ਰਿਪੋਰਟ ਕਰਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਪਟਨ ਅਜੀਤ ਸਿੰਘ ਇੰਚਾਰਜ ਸੀ-ਪਾਈਟ ਕੈਂਪ ਥੇਹ ਕਾਂਜਲਾ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਭਰਤੀ ਦੇ ਮਾਪਦੰਡਾਂ ਅਨੁਸਾਰ ਹੀ ਟਰੇਨਿੰਗ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿਚ ਭਰਤੀ ਹੋਣ ਵਾਲੇ ਨੌਜਵਾਨ ਜੋ ਫਿਜ਼ੀਕਲ ਟਰੇਨਿੰਗ ਲੈਣਾ ਚਾਹੁੰਦੇ ਹਨ ਉਹ ਵੀ ਸੀ-ਪਾਈਟ ਕੈਂਪ ਨੂੰ ਰਿਪੋਰਟ ਕਰਨ | ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਸਵੇਰੇ ਸ਼ਾਮ ਦੋਵੇਂ ਸਮੇਂ ਫਿਜ਼ੀਕਲ ਟਰੇਨਿੰਗ ਕਰਵਾਈ ਜਾਵੇਗੀ ਤੇ ਕੈਂਪ ਵਿਚ ਨੌਜਵਾਨਾਂ ਲਈ ਜਿੰਮ ਤੇ ਖੇਡਾਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ | ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਟਰੇਨਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਟਰੇਨਿੰਗ, ਪੜ੍ਹਾਈ, ਰਿਹਾਇਸ਼ ਤੇ ਖਾਣਾ ਬਿਲਕੁਲ ਮੁਫ਼ਤ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਸੀ-ਪਾਈਟ ਕੈਂਪ ਨਾਲ ਸੰਪਰਕ ਕਰਨ |

ਪਿਛਲੀ ਖ਼ਬਰ ਧਾਲੀਵਾਲ ਨੇ ਅਰਬਨ ਅਸਟੇਟ ਦੇ ਵਸਨੀਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।