ਫਗਵਾੜਾ 23 ਜੂਨ (ਹਰਜੋਤ ਸਿੰਘ ਚਾਨਾ)- ਸ਼ਹਿਰ ਦੀ ਵਾਰਡ ਨੰਬਰ 28 ਅਰਬਨ ਅਸਟੇਟ ਦੇ ਲੋਕਾਂ ਦੀਆਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਸਮੱਸਿਆਵਾਂ ਸੁਣੀਆਂ | ਇਸ ਦੌਰਾਨ ਵਾਰਡ ਵਾਸੀਆਂ ਨੇ ਵਿਧਾਇਕ ਧਾਲੀਵਾਲ ਨੂੰ ਦੱਸਿਆ ਕਿ ਅਰਬਨ ਅਸਟੇਟ ਖੇਤਰ ‘ਚ ਸਵੱਛਤਾ, ਬਰਸਾਤੀ ਪਾਣੀ ਦੀ ਨਿਕਾਸੀ ਤੇ ਸੜਕਾਂ ਦੀ ਮੁਰੰਮਤ ਸਬੰਧੀ ਮੁੱਢਲੀਆਂ ਲੋੜਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਨਾਲ ਲੋਕ ਕਾਫ਼ੀ ਪ੍ਰੇਸ਼ਾਨ ਹਨ | ਕੌਂਸਲਰ ਗੁਰਪ੍ਰੀਤ ਕੌਰ ਜੰਡੂ ਤੇ ਸੋਹਨ ਸਿੰਘ ਭਿੰਡਰ ਨੇ ਵਾਰਡ ਵਾਸੀਆਂ ਵਲੋਂ ਇੱਕ ਮੰਗ ਪੱਤਰ ਵੀ ਵਿਧਾਇਕ ਧਾਲੀਵਾਲ ਨੂੰ ਦਿੱਤਾ ਗਿਆ| ਉਨ੍ਹਾਂ ਸੂਬੇ ‘ਚ ਕਾਂਗਰਸ ਪਾਰਟੀ ਦੇ ਵਿਰੋਧੀ ਧਿਰ ਹੋਣ ਦੇ ਚੱਲਦਿਆਂ ਉਨ੍ਹਾਂ ਦੀਆਂ ਵਿਕਾਸ ਸਬੰਧੀ ਮੰਗਾਂ ਨੂੰ ਅੱਖੋਂ-ਪਰੋਖੇ ਕੀਤਾ ਜਾਂਦਾ ਹੈ ਤੇ ਸਰਕਾਰ ਦਰਬਾਰ ‘ਚ ਕੋਈ ਸੁਣਵਾਈ ਨਹੀਂ ਹੁੰਦੀ| ਧਾਲੀਵਾਲ ਨੇ ਪੰਜਾਬ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਸੱਤਾ ਦੀ ਲੜਾਈ ਸਿਰਫ਼ ਵੋਟਾਂ ਤੱਕ ਸੀਮਤ ਰਹਿਣੀ ਚਾਹੀਦੀ ਹੈ | ਸਰਕਾਰ ‘ਚ ਆਉਣ ਤੋਂ ਬਾਅਦ ਹਰੇਕ ਪਾਰਟੀ ਦਾ ਫ਼ਰਜ਼ ਹੈ ਕਿ ਸਮੂਹ ਨਾਗਰਿਕਾਂ ਦੇ ਲਈ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਭੇਦਭਾਵ ਤੇ ਪੱਖਪਾਤ ਤੋਂ ਨੇਪਰੇ ਚਾੜ੍ਹਿਆ ਜਾਵੇ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਸਰਕਾਰੀ ਨੁਮਾਇੰਦਿਆਂ ਦੇ ਵਿਕਾਸ ਸਬੰਧੀ ਦਾਅਵਿਆਂ ਨੂੰ ਝੂਠਾ ਪ੍ਰਚਾਰ ਦੱਸਿਆ ਤੇ ਵਾਰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ ਅਰਬਨ ਅਸਟੇਟ ਦੇ ਅਧੂਰੇ ਵਿਕਾਸ ਨੂੰ ਪਹਿਲ ਦੇ ਆਧਾਰ ਤੇ ਨੇਪਰੇ ਚਾੜਿ੍ਹਆ ਜਾਵੇਗਾ | ਇਸ ਮੌਕੇ ਸ਼ਰਨਜੀਤ ਸਿੰਘ, ਰਾਣਾ ਸਰਪੰਚ, ਰਣਜੀਤ ਸਿੰਘ, ਬਲਕਾਰ ਸਿੰਘ, ਤਿ੍ਲੋਕ ਸਿੰਘ, ਸੋਹਨ ਸਿੰਘ ਭਿੰਡਰ, ਵਿਨੋਦ ਖੋਸਲਾ, ਅਲੋਕ ਜੈਨ, ਦੀਪਕ ਕੁਮਾਰ, ਹਰਪਾਲ ਸਿੰਘ, ਅਮਰੀਕ ਸਿੰਘ, ਰਾਜਿੰਦਰ ਕੁਮਾਰ ਤੋਂ ਇਲਾਵਾ ਮਹਿਲਾ ਸਮਰਥਕ ਵੀ ਹਾਜ਼ਰ ਸਨ |
ਧਾਲੀਵਾਲ ਨੇ ਅਰਬਨ ਅਸਟੇਟ ਦੇ ਵਸਨੀਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਅਜੀਤ ਡੈਸਕ
24-06-2026