ਕਪੂਰਥਲਾ, 23 ਜੂਨ (ਵਿਸ਼ੇਸ਼ ਪ੍ਰਤੀਨਿਧ)-ਯੂਥ ਕਾਂਗਰਸ ਦੀ ਹਾਲ ਹੀ ਵਿਚ ਹੋਈ ਚੋਣ ਵਿਚ ਜੇਤੂ ਰਹੇ ਉਮੀਦਵਾਰਾਂ ਦੇ ਸਨਮਾਨ ਵਿਚ ਏਕਤਾ ਭਵਨ ਕਪੂਰਥਲਾ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਪ੍ਰਧਾਨ ਅਗਮ ਪ੍ਰਾਸ਼ਰ, ਜ਼ਿਲ੍ਹੇ ਦੇ ਉਪ ਪ੍ਰਧਾਨ ਕਨਵ ਪਾਸੀ, ਜ਼ਿਲ੍ਹਾ ਜਨਰਲ ਸਕੱਤਰ ਇੰਦਰਦੀਪ ਸਿੰਘ ਵਾਲੀਆ, ਯੂਥ ਕਾਂਗਰਸ ਦੇ ਕਪੂਰਥਲਾ ਹਲਕੇ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ, ਯੂਥ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨਵਜੋਤ ਸਿੰਘ ਮਾਹਲ ਨੂੰ ਇਸ ਲਈ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ ਤੇ ਬਾਅਦ ਸਿਰੋਪਾ ਦੇ ਕੇ ਸਨਮਾਨਿਤ ਕੀਤਾ | ਕਾਂਗਰਸ ਵਿਧਾਇਕ ਨੇ ਯੂਥ ਕਾਂਗਰਸ ਦੇ ਨਵਨਿਯੁਕਤ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਵਿਚ ਯੂਥ ਕਾਂਗਰਸ ਦੀ ਮਜ਼ਬੂਤੀ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਤੇ ਵੱਧ ਤੋਂ ਵੱਧ ਲੋਕਾਂ ਨੂੰ ਯੂਥ ਕਾਂਗਰਸ ਨਾਲ ਜੋੜ ਕੇ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ | ਇਸ ਮੌਕੇ ਦਿਹਾਤੀ ਕਾਂਗਰਸ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ, ਸਾਬਕਾ ਕੌਂਸਲਰ ਕਰਨ ਮਹਾਜਨ, ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਹਾਇਕ ਮਨਪ੍ਰੀਤ ਸਿੰਘ ਮਾਂਗਟ, ਜ਼ਿਲ੍ਹਾ ਕਾਂਗਰਸ ਦੇ ਐਸ.ਸੀ. ਸੈੱਲ ਦੇ ਚੇਅਰਮੈਨ ਚਰਨਜੀਤ ਹੰਸ, ਸੀਨੀਅਰ ਕਾਂਗਰਸ ਆਗੂ ਜਸਬੀਰ ਸਿੰਘ ਰੰਧਾਵਾ, ਮਨਮੋਹਨ ਸਿੰਘ ਬਾਜਵਾ, ਯੂਥ ਕਾਂਗਰਸ ਦੇ ਸਾਬਕਾ ਹਲਕਾ ਪ੍ਰਧਾਨ ਲਕਸ਼ਮਣ, ਸੀਨੀਅਰ ਆਗੂ ਨਵੀਨ ਸੱਭਰਵਾਲ, ਸਿਮਰਜੀਤ ਸਿੰਘ ਮਾਹਲ, ਕਾਰਤਿਕ ਵਾਲੀਆ ਤੋਂ ਇਲਾਵਾ ਹੋਰ ਆਗੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
ਯੂਥ ਕਾਂਗਰਸ ਦੇ ਨਵ-ਨਿਯੁਕਤ ਅਹੁਦੇਦਾਰ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਨ-ਰਾਣਾ ਗੁਰਜੀਤ ਸਿੰਘ
ਅਜੀਤ ਡੈਸਕ
24-06-2026