11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਗੰਡਵਾ ਵਿਖੇ ਧਾਰਮਿਕ ਸਮਾਗਮ ਕਰਵਾਏ

ਅਜੀਤ ਡੈਸਕ 25-06-2026


ਫਗਵਾੜਾ, 24 ਮਈ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮਲੀਨ ਨਿਰਵਾਨ ਸੰਤ ਖੇਮ ਦਾਸ ਜੀ ਦੀ ਯਾਦ ਵਿਚ 107 ਵਾਂ ਸਾਲਾਨਾ ਜੋੜ ਮੇਲਾ ਉਦਾਸੀਨ ਆਸ਼ਰਮ ਡੇਰਾ ਬਾਬਾ ਖੇਮ ਦਾਸ ਪਿੰਡ ਗੰਢਵਾ ਵਿਖੇ ਬਾਬਾ ਸ਼ਰਨਮੁਨੀ, ਇਲਾਕਾ ਨਿਵਾਸੀ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ‘ਤੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਜੇ ਦੀਵਾਨਾ ਵਿਚ ਸੰਤ ਗੁਰਚਰਨ ਸਿੰਘ ਪੰਡਵਾ, ਢਾਡੀ ਗਿਆਨੀ ਬਲਵੀਰ ਸਿੰਘ ਪਾਰਸ, ਬਾਬਾ ਗੁਰਪ੍ਰੀਤ ਸਿੰਘ ਆਦਿ ਜਥਿਆਂ ਨੇ ਗੁਰਇਤਿਹਾਸ ਸਰਵਣ ਕਰਵਾਇਆ | ਇਸ ਮੌਕੇ ਤੇ ਪ੍ਰਸਿੱਧ ਵਿਦਵਾਨ ਪ੍ਰੋਫੈਸਰ ਜਸਵੰਤ ਸਿੰਘ ਗੰਡਮ ਨੇ ਆਪਣੇ ਵਿਚਾਰ ਸੰਗਤਾਂ ਦੇ ਸਨਮੁੱਖ ਕੀਤੇ | ਅੰਤ ਵਿਚ ਪ੍ਰਬੰਧਕਾਂ ਵਲੋਂ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਹਿਯੋਗੀਆਂ ਨੂੰ ਗੁਰੂ ਘਰ ਦੀ ਬਖਸਿਸ਼ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਤੇ ਜਥੇਦਾਰ ਬਲਵੀਰ ਸਿੰਘ ਗੰਡਮ, ਬਾਬਾ ਸਰਨਮੁਨੀ, ਬਲਜੀਤ ਸਿੰਘ, ਦਿਲਬਾਗ ਸਿੰਘ, ਪੋ੍ਰਫੈਸਰ ਜਸਵੰਤ ਸਿੰਘ, ਇਕਬਾਲ ਸਿੰਘ, ਨੰਬਰਦਾਰ ਗੁਰਜੀਤ ਸਿੰਘ, ਅਵਤਾਰ ਸਿੰਘ ਨੰਬਰਦਾਰ, ਗੁਰਬਖ਼ਸ਼ ਸਿੰਘ ਅਠੋਲੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਿੱਧ ਚਾਨੋ ਬਲੀ ਪਾਤਸ਼ਾਹ ਦਰਬਾਰ ਵਿਖੇ ਖ਼ੂਨਦਾਨ ਕੈਂਪ ਸ਼ਰਧਾ ਭਾਵਨਾ ਨਾਲ ਸਮਾਪਤ ਅਗਲੀ ਖ਼ਬਰ ਸੱਭਿਆਚਾਰਕ ਮੇਲੇ ਸਾਡੀ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਦੇ ਹਨ- ਰਾਣਾ ਗੁਰਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।