11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਹੱਕੀ ਮੰਗਾਂ ਨਾ ਮੰਨੇ ਜਾਣ ’ਤੇ ਐਨ.ਐਚ.ਐਮ. ਕਰਮਚਾਰੀਆਂ ਵਿਚ ਰੋਸ ਦੀ ਲਹਿਰ

ਅਜੀਤ ਡੈਸਕ 26-06-2026
ਕਪੂਰਥਲਾ, 25 ਜੂਨ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਿਚ ਕੰਮ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਦੇ ਸੰਬੰਧ ‘ਚ ਇਕ ਮੰਗ ਪੱਤਰ ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਨੂੰ ਸੌਂਪਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀ ਪਿਛਲੇ 15-20 ਸਾਲਾਂ ਤੋਂ ਸਿਹਤ ਵਿਭਾਗ ਵਿਚ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਦੇ ਮਹਿੰਗਾਈ ਭਰੇ ਦੌਰ ਵਿਚ ਨਿਗੂਣੀਆਂ ਤਨਖ਼ਾਹਾਂ ਹੋਣ ਕਾਰਨ ਕਰਮਚਾਰੀਆਂ ਵੱਲੋਂ ਗੁਜ਼ਾਰਾ ਕਰਨਾ ਬਹੁਤ ਮੁਸ਼ਕਲ ਹੈ | ਯੂਨੀਅਨ ਦੇ ਹੋਰ ਆਗੂਆਂ ਡਾ. ਪ੍ਰਭਜੋਤ ਜੱਬਲ ਨੇ ਇਹ ਵੀ ਦਸਿਆ ਕਿ ਇਸ ਸੰਬੰਧੀ ਮੌਜੂਦਾ ਸਰਕਾਰ ਨੂੰ ਕਈ ਵਾਰ ਜਾਣੂ ਵੀ ਕਰਵਾਇਆ ਜਾ ਚੁੱਕਾ ਹੈ ਤੇ ਸਰਕਾਰ ਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਹੋਈਆਂ ਯੂਨੀਅਨ ਦੀਆਂ ਮੀਟਿੰਗਾਂ ਵਿਚ ਸਿਵਾਏ ਲਾਰਿਆਂ ਦੇ ਕੁੱਝ ਨਹੀਂ ਮਿਲਿਆ | ਤਨਖ਼ਾਹਾਂ ਵਿਚ ਵਾਧਾ ਤਾਂ ਕਿ ਕਰਨਾ ਹੁਣ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਲੈਣ ਲਈ ਵੀ ਜੱਦੋ ਜਹਿਦ ਕਰਨੀ ਪੈ ਰਹੀ ਹੈ | ਰਾਮ ਸਿੰਘ ਨੇ ਦਸਿਆ ਕਿ ਯੂਨੀਅਨ ਦੀ ਮੰਗ ਹੈ ਕਿ ਮੁਲਾਜ਼ਮਾਂ ਨੂੰ ਬਰਾਬਰ ਕੰਮ ਤੇ ਬਰਾਬਰ ਤਨਖ਼ਾਹ ਦਿੱਤੀ ਜਾਵੇ, ਤਨਖ਼ਾਹਾਂ ਦਾ ਸਮੇਂ ਸਿਰ ਭੁਗਤਾਨ ਕੀਤਾ ਜਾਵੇ, ਰਿਟਾਇਰਮੈਂਟ ਉਮਰ 62 ਸਾਲ ਕੀਤੀ ਜਾਏ, ਐਨ.ਐਚ.ਐਮ. ਕਰਮਚਾਰੀਆਂ ਲਈ ਗਰੈਚੁਟੀ, ਮੈਡੀਕਲ ਰਿਇਮਬਰਸਮੈਂਟ, ਫੈਮਿਲੀ ਇੰਸ਼ੋਰੈਂਸ ਦੀ ਸਹੂਲਤ ਦਿੱਤੀ ਜਾਵੇ | ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਫਿਰ ਵੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਜੁਲਾਈ ਦੇ ਪਹਿਲੇ ਹਫ਼ਤੇ ਮੁੱਖ ਮੰਤਰੀ, ਸਿਹਤ ਮੰਤਰੀ ਦੇ ਖ਼ਿਲਾਫ਼ ਧਰਨੇ ਤੇ ਘੇਰਾਓ ਕਰਨ ਦੀ ਮੁਹਿੰਮ ਵਿੱਢੀ ਜਾਏਗੀ | ਇਸ ਮੌਕੇ ਡਾ. ਜਤਿੰਦਰ ਸੰਧੂ, ਸੰਤੋਸ਼ ਕੁਮਾਰੀ, ਪਿ੍ਯੰਕਾ ਕਮਲਜੀਤ, ਨਵਦੀਪ ਕੌਰ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸੇਵਾ ਕੇਂਦਰਾਂ ’ਚ ਆਨਲਾਈਨ ਸਿਸਟਮ ਨਾ ਚੱਲਣ ਕਾਰਨ ਲੋਕ ਹੋਏ ਖੱਜਲ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਸਮਾਰਟ ਸਿਟੀ ਪ੍ਰੋਜੈਕਟ ਦਾ ਲਿਆ ਜਾਇਜ਼ਾ, ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ’ਤੇ ਦਿੱਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।