11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਕੇਂਦਰ ਸਰਕਾਰ ਦੇਸ਼ ਅੰਦਰ ਤੇਲ ਦੀਆਂ ਕੀਮਤਾਂ ਵਿਚ ਤੁਰੰਤ ਕਟੌਤੀ ਕਰੇ-ਆਗੂ

ਅਜੀਤ ਡੈਸਕ 26-06-2026
ਸੁਲਤਾਨਪੁਰ ਲੋਧੀ, 25 ਜੂਨ (ਥਿੰਦ) ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੀ ਗਿਰਾਵਟ ਨੂੰ ਦੇਖਦਿਆਂ ਕੇਂਦਰ ਸਰਕਾਰ ਤੁਰੰਤ ਦੇਸ਼ ਅੰਦਰ ਤੇਲ ਦੀਆਂ ਕੀਮਤਾਂ ਵਿਚ ਕਟੌਤੀ ਕਰੇ ਕਿਉਂਕਿ ਬੀਤੇ ਮਹੀਨਿਆਂ ਦੌਰਾਨ ਜੰਗ ਕਾਰਨ ਤੇਲ ਦੀਆਂ ਕੀਮਤਾਂ ਵਿਚ ਵਾਧਾ ਹੋਣ ਕਰਕੇ ਮਹਿੰਗਾਈ ਨੇ ਲੋਕਾਂ ਦਾ ਕਚੂੰਬਰ ਕੱਢ ਦਿੱਤਾ ਸੀ | ਹਲਕੇ ਦੇ ਕਾਂਗਰਸੀ ਆਗੂਆਂ ਪ੍ਰੋ ਬਲਜੀਤ ਸਿੰਘ ਸਾਬਕਾ ਸਰਪੰਚ ਟਿੱਬਾ, ਸਰਪੰਚ ਗੁਰਪ੍ਰੀਤ ਸਿੰਘ ਫ਼ੌਜੀ ਕਾਲੋਨੀ, ਸਾਬਕਾ ਸਰਪੰਚ ਲਖਵੀਰ ਸਿੰਘ ਲੱਖੀ ਤਾਸ਼ਪੁਰ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਲਿਫਟਰ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਨਿਆਂ ਸੰਬੰਧਿਤ ਤੇਲ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਦੇਸ਼ ਵਿਚ ਤੇਲ ਸਸਤਾ ਨਹੀਂ ਕਰ ਰਹੀਆਂ | ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪਹਿਲਾਂ ਹੀ ਦੇਸ਼ ਵਾਸੀ ਮਹਿੰਗਾਈ ਦੀ ਚੱਕੀ ਵਿਚ ਬੁਰੀ ਤਰ੍ਹਾਂ ਪਿਸ ਰਹੇ ਹਨ | ਉਨ੍ਹਾਂ ਨੇ ਕਿਹਾ ਅਮਰੀਕਾ ਦੇ ਦਬਾਅ ਹੇਠ ਆ ਕੇ ਕੀਤੇ ਗਏ ਵਪਾਰ ਸਮਝੌਤੇ ਦੇਸ਼ ਦੀ ਆਰਥਿਕਤਾ ਨੂੰ ਅਸਥਿਰ ਕਰਨਗੇ, ਜਿਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪਵੇਗਾ | ਦੇਸ਼ ਅੰਦਰ ਮੰਡੀਕਰਨ ਸਿਸਟਮ ਵਿਗੜ ਜਾਵੇਗਾ ਜਿਸ ਨਾਲ ਕਿਸਾਨਾਂ ਨੂੰ ਜਿਨਸਾਂ ਦੇ ਸਹੀ ਮੁੱਲ ਨਹੀਂ ਮਿਲੇਗਾ | ਕਾਰਪੋਰੇਟ ਸੈਕਟਰ ਕਿਸਾਨਾਂ ਤੇ ਭਾਰੀ ਹੋ ਜਾਵੇਗਾ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਹੜੱਪੇਗਾ |
ਪਿਛਲੀ ਖ਼ਬਰ ਫਗਵਾੜਾ ਫਲਾਈਓਵਰ ’ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਲੰਬਾ ਜਾਮ ਲੱਗਾ ਅਗਲੀ ਖ਼ਬਰ ਸੇਵਾ ਕੇਂਦਰਾਂ ’ਚ ਆਨਲਾਈਨ ਸਿਸਟਮ ਨਾ ਚੱਲਣ ਕਾਰਨ ਲੋਕ ਹੋਏ ਖੱਜਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।