11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਰਸ਼ਪਾਲ ਸਿੰਘ ਬੱਚਾਜੀਵੀ ਮਲਟੀਪਲ ਫੂਡ ਫ਼ਾਰ ਹੰਗਰ ਦਾ ਚੇਅਰਮੈਨ ਤੇ ਸੁਖਦੇਵ ਰਾਜ ਜੰਗੀ ਰੀਜਨ ਚੇਅਰਮੈਨ ਨਿਯੁਕਤ

ਅਜੀਤ ਡੈਸਕ 26-06-2026
ਬੇਗੋਵਾਲ, 25 ਜੁਲਾਈ (ਸੁਖਜਿੰਦਰ ਸਿੰਘ)- ਲਾਈਨ ਕਲੱਬ ਡਿਸਟਿ੍ਕਟ 321 ਡੀ ਵੱਲੋਂ 2026-27 ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਜਿਸ ਵਿਚ ਪਾਸਟ ਗਵਰਨਰ ਲਾਈਨ ਰਸ਼ਪਾਲ ਸਿੰਘ ਬੱਚਾਜੀਵੀ ਨੂੰ ਮਲਟੀਪਲ ਦਾ ਫੂਡ ਹੰਗਰ ਚੇਅਰਮੈਨ ਨਿਯੁਕਤ ਕੀਤਾ ਗਿਆ, ਜਦਕਿ ਸੁਖਦੇਵ ਰਾਜ ਜੰਗੀ ਡਿਸਟਿ੍ਕਟ ਦਾ ਰੀਜਨ ਚੇਅਰਮੈਨ ਨਿਯੁਕਤ ਕੀਤਾ ਗਿਆ | ਇਸ ਮੌਕੇ ਰਸ਼ਪਾਲ ਸਿੰਘ ਬੱਚਾਜਵੀ ਤੇ ਸੁਖਦੇਵ ਰਾਜ ਜੰਗੀ ਨੇ ਜਿੱਥੇ ਡਿਸਟਿ੍ਕਟ ਲਾਈਨ ਕਲੱਬ 321 ਡੀ ਦਾ ਧੰਨਵਾਦ ਕੀਤਾ ਉੱਥੇ ਹੀ ਉਨ੍ਹਾਂ ਕਿਹਾ ਕਿ ਉਹ ਇਸ ਅਹੁਦੇ ਤੇ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਸਮਾਜ ਦੀ ਸੇਵਾ ਕਰਨਾ ਹੈ ਤੇ ਉਹ ਪਿਛਲੇ ਲੰਬੇ ਸਮੇਂ ਤੋਂ ਸਮਾਜ ਦੀ ਸੇਵਾ ਵਿਚ ਪੂਰੀ ਤਨਦੇਹੀ ਨਾਲ ਲੱਗੀ ਹੋਏ ਹਨ | ਇਸ ਮੌਕੇ ਪਾਸਟ ਡਿਸਟਿ੍ਕਟ ਗਵਰਨਰ ਰਸ਼ਪਾਲ ਸਿੰਘ ਬੱਚਾ ਜੀ ਵੀ ਨੇ ਕਿਹਾ ਕਿ ਉਹ ਡਿਸਟਿ੍ਕਟ 321 ਡੀ ਦੇ ਡਿਸਟਿ੍ਕਟ ਗਵਰਨਰ ਵੀ ਰਹਿ ਚੁੱਕੇ ਹਨ ਤੇ ਆਪਣੇ ਕਾਰਜ ਕਾਲ ਦੌਰਾਨ ਉਨ੍ਹਾਂ ਨੇ ਬਹੁਤ ਹੀ ਮਿਹਨਤ ਤੇ ਲਗਨ ਨਾਲ ਕੰਮ ਕੀਤਾ ਤੇ 321ਡੀ ਦੀਆਂ ਕਲੱਬਾਂ ਨੂੰ ਹੋਰ ਕਾਮਯਾਬ ਬਣਾਇਆ | ਇਸ ਮੌਕੇ ਉਨ੍ਹਾਂ ਕਿਹਾ ਕਿ ਹੁਣ ਇਹ ਸੌਦੇ ਤੇ ਵੀ ਉਹ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ ਤੇ ਡਿਸਟਿ੍ਕਟ 321 ਡੀ ਦੀਆਂ ਸਾਰੀਆਂ ਕਲੱਬਾਂ ਨੂੰ ਨਾਲ ਲੈ ਕੇ ਚੱਲਣਗੇ |
ਪਿਛਲੀ ਖ਼ਬਰ ਅਜੀਤਪਾਲ ਸਿੰਘ ਬੰਟੀ ਨੇ ਲਾਇਨਜ਼ ਕਲੱਬ ਬੇਗੋਵਾਲ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਸਰਾਫ਼ਾ ਬਾਜ਼ਾਰ ’ਚ ਦਿਨ ਦਿਹਾੜੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।