11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਡਾ. ਚੱਬੇਵਾਲ ਨੇ ਵਾਰਡ ਨੰਬਰ 10 ਤੇ 11 ’ਚ ਲੋਕ ਮਿਲਣੀ ਦੌਰਾਨ ਜਨਤਕ ਸ਼ਿਕਾਇਤਾਂ ਸੁਣੀਆਂ

ਅਜੀਤ ਡੈਸਕ 26-06-2026
ਫਗਵਾੜਾ, 25 ਜੂਨ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਵਾਰਡ ਨੰਬਰ 10 ਅਤੇ 11 ‘ਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ | ਸੰਬੋਧਨ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀ ਲੋਕ ਮਿਲਣੀ ਪਹਿਲ ਕਦਮੀ ਇੱਕ ਵਿਲੱਖਣ ਮੰਚ ਵਜੋਂ ਉੱਭਰੀ ਹੈ ਜੋ ਲੋਕਾਂ ਨੂੰ ਆਪਣੇ ਜਨਤਕ ਨੁਮਾਇੰਦਿਆਂ ਤੇ ਸਰਕਾਰੀ ਅਧਿਕਾਰੀਆਂ ਸਾਹਮਣੇ ਸਿੱਧੇ ਆਪਣੇ ਮੁੱਦੇ ਉਠਾਉਣ ਦੇ ਯੋਗ ਬਣਾਉਂਦੀ ਹੈ ਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਯਕੀਨੀ ਕਰਦੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ‘ਚੋਂ ਬਹੁਤੇ ਪੂਰੇ ਕਰ ਦਿੱਤੇ ਹਨ ਤੇ ਹੁਣ 1 ਜੁਲਾਈ ਤੋਂ ਅÏਰਤਾਂ ਲਈ ਇੱਕ ਹੋਰ ਵੱਡਾ ਵਾਅਦਾ ਪੂਰਾ ਕਰਨ ਲਈ ਤਿਆਰ ਹੈ | ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਮਿਲੇਗੀ | ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ 1 ਜੁਲਾਈ ਤੋਂ ਤਿੰਨ ਮਹੀਨਿਆਂ ਦੀ ਅਦਾਇਗੀ ਇੱਕੋ ਕਿਸ਼ਤ ਵਿਚ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਮਿਲੇਗੀ | ਡਾ. ਚੱਬੇਵਾਲ ਨੇ ਅੱਗੇ ਕਿਹਾ ਕਿ ਫਗਵਾੜਾ ਵਿਧਾਨ ਸਭਾ ਹਲਕੇ ਦੇ ਸ਼ਹਿਰੀ ਤੇ ਪੇਂਡੂ ਦੋਵੇਂ ਖੇਤਰਾਂ ‘ਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ | ਉਨ੍ਹਾਂ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਫਗਵਾੜੇ ਦਾ ਕੋਈ ਵੀ ਹਿੱਸਾ ਵਿਕਾਸ ਪ੍ਰਕਿਰਿਆ ‘ਚੋਂ ਖੁੰਝੇਗਾ ਨਹੀਂ ਤੇ ਸਾਰੇ ਲੰਬਿਤ ਨਾਗਰਿਕ ਮੁੱਦਿਆਂ ਨੂੰ ਤਰਜੀਹੀ ਆਧਾਰ ‘ਤੇ ਨਜਿੱਠਿਆ ਜਾਵੇਗਾ | ਇਸ ਮੌਕੇ ਮੇਅਰ ਰਾਮਪਾਲ ਉੱਪਲ ਤੇ ਕਈ ਆਮ ਆਦਮੀ ਪਾਰਟੀ ਆਗੂ ਤੇ ਸਥਾਨਕ ਵਾਸੀ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਿੰਡ ਖੁਸਰੋਪੁਰ ਵਿਖੇ ਅਯੋਗ ਵਿਅਕਤੀਆਂ ਨੂੰ ਦਿੱਤੇ ਗਏ ਵਿੱਤੀ ਲਾਭ ਅਗਲੀ ਖ਼ਬਰ ਆਰ.ਸੀ.ਐਫ. ਦੇ ਵਰਕਰ ਕਲੱਬ ਦੀ ਚੋਣ-ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ 8 ਮੈਂਬਰੀ ਪੈਨਲ ਨੇ ਨਾਮਜ਼ਦਗੀ ਪਰਚੇ ਦਾਖਲ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।