15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਵਾਰਿਸ ਪੰਜਾਬ ਦੇ ਪਾਰਟੀ ਦੇ ਹੱਥਾਂ ਵਿਚ ਸੁਰੱਖਿਅਤ ਹੈ ਪੰਜਾਬ ਦਾ ਭਵਿੱਖ-ਮੋਹਨ ਸਿੰਘ ਡਾਲਾ

ਅਜੀਤ ਡੈਸਕ 28-06-2026
ਨਡਾਲਾ, 27 ਜੂਨ (ਰਘਬਿੰਦਰ ਸਿੰਘ)-ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ‘ਚ ਹੋਂਦ ਵਿਚ ਆਈ ਨਵੀਂ ਪਾਰਟੀ ਵਾਰਿਸ ਪੰਜਾਬ ਦੇ ਉਹ ਪਾਰਟੀ ਹੈ ਜੋ ਇਕ ਨਿਰੋਲ ਪੰਥਕ ਤੇ ਸਿੱਖਾਂ ਦੀ ਸਹੀ ਨੁਮਾਇੰਦਗੀ ਕਰਨ ਵਾਲੀ ਪਾਰਟੀ ਹੈ ਤੇ ਪਾਰਟੀ ਵਾਰਿਸ ਪੰਜਾਬ ਦੇ ਹੱਥਾਂ ਵਿਚ ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਹੈ | ਇਹ ਪ੍ਰਗਟਾਵਾ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਮੋਹਨ ਸਿੰਘ ਡਾਲਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਸਾਰੀਆਂ ਹੀ ਪਾਰਟੀਆਂ ਵੇਖ ਲਈਆਂ ਤੇ ਸਭ ਨੇ ਪੰਜਾਬ ਨੂੰ ਲੁੱਟਿਆ ਤੇ ਕੁੱਟਿਆ | ਡਾਲਾ ਨੇ ਕਿਹਾ ਕਿ ਪੰਥਕ ਲੋਕ ਧੜਾਧੜ ਵਾਰਿਸ ਪੰਜਾਬ ਨਾਲ ਜੁੜ ਰਹੇ ਹਨ ਤੇ ਪੰਜਾਬ ਦੇ ਹਰ ਸੱਚੇ ਸਿੱਖ ਨੂੰ ਵਾਰਿਸ ਪੰਜਾਬ ਦੇ ਨਾਲ ਜੁੜਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵਾਰਿਸ ਪੰਜਾਬ ਦੇ ਪਾਰਟੀ ਆਪਣੀ ਸਰਕਾਰ ਬਣਾਏਗੀ ਅਤੇ ਪੰਜਾਬ ਦੇ ਵਿਕਾਸ ਅਤੇ ਪੰਥਕ ਹਿਤਾਂ ਦੀ ਪਹਿਰੇਦਾਰੀ ਕੀਤੀ ਜਾਵੇਗੀ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ 8 ਘੰਟੇ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਕੀਤਾ ਨਾਨਕਪੁਰ ’ਚ ਰੋਸ ਵਿਖਾਵਾ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵੱਖ-ਵੱਖ ਥਾਵਾਂ ‘ਤੇ ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਕੀਤੇ ਰੋਸ ਵਿਖਾਵੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।