12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸਹਾਇਕ ਚੀਫ਼ ਇੰਜੀਨੀਅਰ ਦੇ ਦਫ਼ਤਰ ਮੂਹਰੇ ਧਰਨਾ ਕੱਲ੍ਹ

ਅਜੀਤ ਡੈਸਕ 29-06-2026
ਡਡਵਿੰਡੀ, 28 ਜੂਨ (ਦਿਲਬਾਗ ਸਿੰਘ ਝੰਡ)-ਸੰਯੁਕਤ ਕਿਸਾਨ ਮੋਰਚਾ ਇੱਥੇ ਸ਼ਾਮਿਲ ਸਮੁੱਚੀਆਂ ਜਥੇਬੰਦੀਆਂ ਵੱਲੋਂ ਝੋਨੇ ਦੀ ਲਵਾਈ ਲਈ 8 ਘੰਟੇ ਨਿਰੰਤਰ ਬਿਜਲੀ ਸਪਲਾਈ ਲਾਜ਼ਮੀ ਬਣਾਉਣ ਲਈ 30 ਜੂਨ ਦਿਨ ਮੰਗਲਵਾਰ ਸਵੇਰੇ 10 ਵਜੇ ਸਹਾਇਕ ਚੀਫ਼ ਇੰਜੀਨੀਅਰ ਦਫ਼ਤਰ ਨੇੜੇ ਔਜਲਾ ਫਾਟਕ ਕਪੂਰਥਲਾ ਵਿਖੇ ਧਰਨਾ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਰਾਜਿੰਦਰ ਸਿੰਘ ਰਾਣਾ ਐਡਵੋਕੇਟ ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਦੇ ਕਨਵੀਨਰ ਨੇ ਦੱਸਿਆ ਕਿ ਪਿਛਲੇ ਦਿਨੀਂ ਝੋਨੇ ਦੀ ਲਵਾਈ ਦੌਰਾਨ 5-5 ਘੰਟੇ ਕੱਟ ਲੱਗਣ ਨਾਲ ਸਾਰੇ ਜ਼ਿਲੇ੍ਹ ਵਿਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ, ਜਿਸ ਦੀ 8 ਘੰਟੇ ਨਿਰੰਤਰ ਸਪਲਾਈ ਜਾਰੀ ਕਰਵਾਉਣ ਲਈ ਧਰਨਾ ਦਿੱਤਾ ਜਾ ਰਿਹਾ ਹੈ | ਇਸ ਮੌਕੇ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਬੀ.ਕੇ.ਯੂ. ਡਕੌਂਦਾ ਧੰਨੇਰ, ਬਲਵਿੰਦਰ ਸਿੰਘ ਭੁੱਲਰ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਕਪੂਰਥਲਾ, ਤਰਸੇਮ ਸਿੰਘ ਬੰਨੇਮਲ ਜਨਰਲ ਸਕੱਤਰ ਕਿਰਤੀ ਕਿਸਾਨ ਯੂਨੀਅਨ ਕਪੂਰਥਲਾ, ਰਘਬੀਰ ਸਿੰਘ ਮਹਿਰ ਵਾਲਾ ਐਕਟਿੰਗ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਪੰਜਾਬ, ਬਲਵਿੰਦਰ ਸਿੰਘ ਬਾਜਵਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਕਪੂਰਥਲਾ, ਧਰਮਿੰਦਰ ਸਿੰਘ ਪ੍ਰਧਾਨ ਬੀ. ਕੇ. ਯੂ. ਡਕੌਂਦਾ ਬੁਰਜ ਗਿੱਲ ਕਪੂਰਥਲਾ, ਅਮਰਜੀਤ ਸਿੰਘ ਟਿੱਬਾ ਪ੍ਰਧਾਨ ਆਲ ਇੰਡੀਆ ਕਿਸਾਨ ਸਭਾ ਕਪੂਰਥਲਾ, ਤਰਲੋਕ ਸਿੰਘ ਭਬਿਆਣਾ ਜਨਰਲ ਸਕੱਤਰ ਕੁੱਲ ਹਿੰਦ ਕਿਸਾਨ ਸਭਾ ਕਪੂਰਥਲਾ, ਜਸਵਿੰਦਰ ਸਿੰਘ ਵਿੱਤ ਸਕੱਤਰ ਕੁੱਲ ਹਿੰਦ ਕਿਸਾਨ ਸਭਾ ਕਪੂਰਥਲਾ, ਮੁਕੰਦ ਸਿੰਘ ਭੁਲਾਣਾ, ਪਰਮਜੀਤ ਸਿੰਘ ਬਾਊਪੁਰ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਕਪੂਰਥਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੀਟਰ ਰੀਡਿੰਗ ਦਾ ਕੰਮ ਪ੍ਰਾਈਵੇਟ ਕੰਪਨੀ ਨੂੰ ਸੌਂਪਣਾ ਪਾਵਰਕਾਮ ਦੇ ਹਿਤ ਵਿਚ ਨਹੀਂ ਸੀ-ਦੀਪੇਵਾਲ ਅਗਲੀ ਖ਼ਬਰ ‘ਬਾਲਟਾਲ’ ’ਚ ਲਗਾਏ ਜਾਣ ਵਾਲੇ ਵਿਸ਼ਾਲ ਭੰਡਾਰੇ ਲਈ ਰਾਸ਼ਨ ਦੇ ਟਰੱਕ ਤੇ ਸੇਵਾਦਾਰਾਂ ਦਾ ਦੂਜਾ ਜਥਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।