20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਢਿਲਵਾਂ ਵਿਖੇ ਥਾਣਾ ਮੁਖੀ ਨੇ ਦੁਕਾਨਦਾਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਅਜੀਤ ਡੈਸਕ 02-07-2026

ਢਿੱਲਵਾਂ, 1 ਜੁਲਾਈ (ਗੋਬਿੰਦ ਸੁਖੀਜਾ)-ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਕਸਬਾ ਢਿਲਵਾਂ ਵਿਚ ਥਾਣਾ ਮੁਖੀ ਢਿਲਵਾਂ ਹਰਜਿੰਦਰ ਸਿੰਘ ਵੱਲੋਂ ਸਮੂਹ ਦੁਕਾਨਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਲਾਂ ਵੀ ਉਨ੍ਹਾਂ ਦੀਆਂ ਸੁਣੀਆਂ | ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ | ਥਾਣਾ ਮੁਖੀ ਹਰਜਿੰਦਰ ਸਿੰਘ ਨੇ ਕਿਹਾ ਕਿ ਸੇਫ਼ਟੀ ਵਾਸਤੇ ਇੱਕ ਚੌਕੀਦਾਰ ਜ਼ਰੂਰ ਰੱਖਿਆ ਜਾਵੇ | ਇਸ ਮੌਕੇ ਕਸਬੇ ਦੇ ਸਿਟੀ ਪ੍ਰਧਾਨ ਬਲਜੀਤ ਸਿੰਘ ਢਿੱਲੋਂ ਨੇ ਇਹ ਵਾਅਦਾ ਕੀਤਾ ਕਿ ਜਲਦ ਹੀ ਬਾਜ਼ਾਰ ਵਿਚ ਦੁਕਾਨਦਾਰਾਂ ਵਾਸਤੇ ਇੱਕ ਬਾਥਰੂਮ ਬਣਾਇਆ ਜਾਵੇਗਾ | ਇਸ ਮੌਕੇ ਸੁਰਿੰਦਰ ਪਾਲ ਸੁਖੀਜਾ, ਵਿਸ਼ਾਲ ਸੁਖੀਜਾ, ਅਮਿਤ ਅਰੋੜਾ, ਗਗਨ ਅਰੋੜਾ ਮੰਗਲ ਸਿੰਘ ਚਾਵਲਾ , ਹਰਜੋਤ ਸਿੰਘ ਤੇ ਹੋਰ ਦੁਕਾਨਦਾਰ ਹਾਜਰ ਸਨ |

ਪਿਛਲੀ ਖ਼ਬਰ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਦੇ ਸਰਕਾਰ ਦੇ ਵਾਅਦੇ ਖੋਖਲੇ ਸਾਬਤ ਹੋਏ-ਰਣਜੀਤ ਸਿੰਘ ਖੋਜੇਵਾਲ ਅਗਲੀ ਖ਼ਬਰ ਬੋਨਸ ਏਸ਼ੀਆ ਕੱਪ ਬਿ੍ਜ ਚੈਂਪੀਅਨਸ਼ਿਪ ਵਿਚ ਸਵਲੀਨ ਥਿਡਾਨੀ ਨੇ ਸਿਲਵਰ ਮੈਡਲ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।