20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਦੇ ਸਰਕਾਰ ਦੇ ਵਾਅਦੇ ਖੋਖਲੇ ਸਾਬਤ ਹੋਏ-ਰਣਜੀਤ ਸਿੰਘ ਖੋਜੇਵਾਲ

ਅਜੀਤ ਡੈਸਕ 02-07-2026
ਕਪੂਰਥਲਾ, 1 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜਨ ਵਿਚ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ ਤੇ ਲਗਾਤਾਰ ਲੱਗ ਰਹੇ ਬਿਜਲੀ ਕੰਟ ਕਾਰਨ ਕਿਸਾਨਾਂ ਨੂੰ ਰੋਜ਼ਾਨਾ 3 ਤੋਂ ਲੈ ਕੇ 4 ਘੰਟੇ ਬਿਜਲੀ ਦੀ ਸਪਲਾਈ ਮਿਲ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਖੋਜੇਵਾਲ ਪ੍ਰਧਾਨ ਭਾਜਪਾ ਜ਼ਿਲ੍ਹਾ ਕਪੂਰਥਲਾ ਨੇ ਇਕ ਬਿਆਨ ਵਿਚ ਕੀਤਾ | ਉਨ੍ਹਾਂ ਕਿਹਾ ਕਿ ਇਸ ਸੀਜਨ ਦੌਰਾਨ ਸਰਕਾਰ ਦੀ ਬਿਜਲੀ ਸਪਲਾਈ ਤੇ ਲੋਡ ਮੈਨੇਜਮੈਂਟ ਦੀ ਹਕੀਕਤ ਲੋਕਾਂ ਦੇ ਸਾਹਮਣੇ ਆਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲਗਭਗ 14 ਲੱਖ ਦੇ ਕਰੀਬ ਟਿਊਬਵੈੱਲ ਹਨ ਪਰ ਸਰਕਾਰ ਟਿਊਬਵੈੱਲਾਂ ਲਈ 8 ਘੰਟੇ ਰੋਜ਼ਾਨਾ ਬਿਜਲੀ ਦੇਣ ਵਿਚ ਨਕਾਮ ਰਹੀ ਹੈ, ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਈ ਥਰਮਲ ਪਲਾਂਟਾਂ ਦੇ ਯੂਨਿਟ ਬੰਦ ਹੋ ਚੁੱਕੇ ਹਨ ਤੇ ਝੋਨੇ ਦੇ ਸੀਜਨ ਵਿਚ ਬਿਜਲੀ ਮੰਗ ਰਿਕਾਰਡ ਪੱਧਰ ‘ਤੇ ਪਹੁੰਚ ਗਈ ਹੈ ਤੇ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫੂਕਣ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਿਹਾ ਕਿਸਾਨ ਆਪਣੇ ਝੋਨੇ ਦੀ ਫ਼ਸਲ ਪਾਲਣ ਲਈ ਮੁਸ਼ਕਲਾਂ ਵਿਚੋਂ ਗੁਜਰ ਰਿਹਾ ਹੈ | ਭਾਜਪਾ ਆਗੂ ਨੇ ਕਿਹਾ ਕਿ ਪਾਣੀ ਨਾਲ ਮਿਲਣ ਕਾਰਨ ਕਈ ਝੋਨੇ ਦੇ ਖੇਤ ਸੁੱਕ ਰਹੇ ਹਨ | ਉਨ੍ਹਾਂ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਨੂੰ ਜ਼ੋਰ ਦੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੇ ਸੀਜਨ ਦੌਰਾਨ 8 ਘੰਟੇ ਨਿਰੰਤਰ ਬਿਜਲੀ ਦੀ ਸਪਲਾਈ ਦਿੱਤੀ ਜਾਵੇ ਤਦ ਹੀ ਉਹ ਆਪਣੇ ਝੋਨੇ ਦੀ ਫ਼ਸਲ ਪਾਲ ਸਕਦੇ ਹਨ |
ਪਿਛਲੀ ਖ਼ਬਰ ਨਸ਼ੇ ਹੈਰੋਇਨ ਦਾ ਸੇਵਨ ਕਰਨ ਵਾਲੇ ਦੋ ਨੌਜਵਾਨ ਕਾਬੂ ਅਗਲੀ ਖ਼ਬਰ ਢਿਲਵਾਂ ਵਿਖੇ ਥਾਣਾ ਮੁਖੀ ਨੇ ਦੁਕਾਨਦਾਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।