20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਨਸ਼ੇ ਹੈਰੋਇਨ ਦਾ ਸੇਵਨ ਕਰਨ ਵਾਲੇ ਦੋ ਨੌਜਵਾਨ ਕਾਬੂ

ਅਜੀਤ ਡੈਸਕ 02-07-2026
ਭੁਲੱਥ, 1 ਜੁਲਾਈ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਵੱਲੋਂ ਦੋ ਨੌਜਵਾਨ ਸ਼ਰੇਆਮ ਨਸ਼ੇ ਹੈਰੋਇਨ ਦਾ ਸੇਵਨ ਕਰਦੇ ਕਾਬੂ ਕੀਤੇ ਗਏ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਦੋਂ ਪੁਲਿਸ ਪਾਰਟੀ ਏ.ਐਸ.ਆਈ. ਰਕੇਸ਼ ਕੁਮਾਰ ਸਮੇਤ ਕਰਮਚਾਰੀਆਂ ਦੇ ਭੁਲੱਥ ਚੌਂਕ ਵਿਚ ਨਾਕਾਬੰਦੀ ਦੌਰਾਨ ਮੌਜੂਦ ਸਨ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਦੋ ਨੌਜਵਾਨ ਸ਼ਰੇਆਮ ਖੱਸਣ ਰੋਡ ਨਜ਼ਦੀਕ ਸਰਕਾਰੀ ਪਾਣੀ ਵਾਲੇ ਟਿਊਬਵੈਲ ਦੇ ਪਿੱਛੇ ਨਜ਼ਦੀਕ ਸ਼ਮਸ਼ਾਨ ਘਾਟ ਵਿਖੇ ਨਸ਼ੇ ਹੈਰੋਇਨ ਦਾ ਸੇਵਨ ਕਰ ਰਹੇ ਹਨ, ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ, ਜਿਸ ‘ਤੇ ਛਾਪੇਮਾਰੀ ਕੀਤੀ ਤਾਂ ਦੋ ਨੌਜਵਾਨ ਸ਼ਰੇਆਮ ਨਸ਼ੇ ਹੈਰੋਇਨ ਦਾ ਸੇਵਨ ਕਰ ਰਹੇ ਸਨ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ | ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਨ੍ਹਾਂ ਨੇ ਆਪਣਾ ਨਾਂਅ ਭੁਪਿੰਦਰ ਸਿੰਘ ਉਰਫ ਗੇਲਾ ਪੁੱਤਰ ਗੁਰਦਿਆਲ ਸਿੰਘ ਵਾਸੀ ਖੈੜਾ ਬੇਟ ਤੇ ਦੂਸਰੇ ਨੇ ਸੰਦੀਪ ਬਾਗੜ ਉਰਫ ਧੰਨੂ ਪੁੱਤਰ ਰਾਮ ਜੀ ਦਾਸ ਵਾਸੀ ਜਗਪਾਲਪੁਰ ਥਾਣਾ ਰਾਵਲਪਿੰਡੀ ਜ਼ਿਲ੍ਹਾ ਕਪੂਰਥਲਾ ਦੱਸਿਆ ਜਿਨ੍ਹਾਂ ਪਾਸੋਂ ਇੱਕ ਜਲਿਆ ਹੋਇਆ ਸਿਲਵਰ ਪੇਪਰ, ਦਸ ਰੁਪਏ ਦਾ ਪਾਈਪਨੁਮਾ ਨੋਟ ਤੇ ਇੱਕ ਲਾਈਟਰ ਬਰਾਮਦ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਸੂਫ਼ੀ ਦਰਬਾਰ ਦੇ ਸਾਈਆਂ ਨੇ ਗਲਤ ਕਲਾਮ ਗਾਉਣ ਦੇ ਰੋਸ ਵਜੋਂ ਰੀਤੂ ਮੀਰ ਤੇ ਮੰਗੀ ਖਾਨ ਦਾ ਪੁਤਲਾ ਜਲਾਇਆ ਅਗਲੀ ਖ਼ਬਰ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਦੇ ਸਰਕਾਰ ਦੇ ਵਾਅਦੇ ਖੋਖਲੇ ਸਾਬਤ ਹੋਏ-ਰਣਜੀਤ ਸਿੰਘ ਖੋਜੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।