19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਗੁਰਮਤਿ ਸਿਖਲਾਈ ਕੈਂਪ ਦੌਰਾਨ ਬੱਚਿਆਂ ਨੇ ਸਿੱਖੀ ਜੀਵਨ ਜਾਂਚ

ਅਜੀਤ ਡੈਸਕ 02-07-2026
ਸੁਲਤਾਨਪੁਰ ਲੋਧੀ, 1 ਜੁਲਾਈ (ਨਰੇਸ਼ ਹੈਪੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਅਤੇ ਹਲਕਾ ਸੁਲਤਾਨਪੁਰ ਲੋਧੀ ਦੇ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਗੁਰਦੁਆਰਾ ਸਿੰਘ ਸਭਾ, ਪਿੰਡ ਲੋਧੀਵਾਲ (ਜ਼ਿਲ੍ਹਾ ਕਪੂਰਥਲਾ) ਵਿਖੇ ਲਗਾਏ ਗਏ ਗੁਰਮਤਿ ਸਿਖਲਾਈ ਕੈਂਪ ਦੀ ਅੱਜ ਸੰਪੂਰਨਤਾ ਮੌਕੇ ਸਮਾਗਮ ਕਰਵਾਇਆ ਗਿਆ | ਕੈਂਪ ਦੌਰਾਨ ਵੱਡੀ ਗਿਣਤੀ ਵਿਚ ਬੱਚਿਆਂ ਨੇ ਭਾਗ ਲਿਆ ਅਤੇ ਗੁਰਬਾਣੀ ਪਾਠ, ਕੀਰਤਨ, ਦਸਤਾਰ ਸਿਖਲਾਈ, ਸਿੱਖ ਇਤਿਹਾਸ, ਗੁਰਮਤਿ ਜੀਵਨ ਜਾਚ ਅਤੇ ਸਿੱਖ ਰਹਿਤ-ਮਰਿਆਦਾ ਬਾਰੇ ਵਿਸਥਾਰਪੂਰਵਕ ਸਿਖਲਾਈ ਪ੍ਰਾਪਤ ਕੀਤੀ | ਕੈਂਪ ਦੇ ਸਮਾਪਤੀ ਸਮਾਗਮ ਦੌਰਾਨ ਬੱਚਿਆਂ ਵੱਲੋਂ ਸਿੱਖੀਆਂ ਗਈਆਂ ਵਿਦਿਆਵਾਂ ਦਾ ਸ਼ਾਨਦਾਰ ਪ੍ਰਦਰਸ਼ਨ ਵੀ ਕੀਤਾ ਜਿਸ ਦੀ ਸੰਗਤ ਅਤੇ ਮਾਪਿਆਂ ਨੇ ਭਰਪੂਰ ਪ੍ਰਸ਼ੰਸਾ ਕੀਤੀ | ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਕਿਹਾ ਕਿ ਬੱਚਿਆਂ ਨੂੰ ਗੁਰਮਤਿ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਜਾ ਰਹੇ ਅਜਿਹੇ ਕੈਂਪ ਸਿੱਖੀ ਦੀ ਮਜ਼ਬੂਤੀ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ | ਉਨ੍ਹਾਂ ਪ੍ਰਚਾਰ ਵਹੀਰ ਸੁਲਤਾਨਪੁਰ ਲੋਧੀ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸਮੂਹ ਪ੍ਰਚਾਰਕਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ | ਬੀਬੀ ਗੁਰਪ੍ਰੀਤ ਕੌਰ ਰੂਹੀ ਵੱਲੋਂ ਕੈਂਪ ਨੂੰ ਸਫਲਤਾਪੂਰਵਕ ਸੰਚਾਲਿਤ ਕਰਨ ਲਈ ਭਾਈ ਜਗਦੇਵ ਸਿੰਘ ਗੋਇੰਦਵਾਲ ਸਾਹਿਬ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਅਜਿਹੇ ਗੁਰਮਤਿ ਪ੍ਰਚਾਰ ਦੇ ਕਾਰਜ ਨਿਰੰਤਰ ਜਾਰੀ ਰਹਿਣ ਅਤੇ ਵੱਧ ਤੋਂ ਵੱਧ ਬੱਚੇ ਗੁਰੂ ਘਰ ਨਾਲ ਜੁੜਨ | ਇਸ ਮੌਕੇ ਭਾਈ ਹਰਜੀਤ ਸਿੰਘ ਵੱਲੋਂ ਬੱਚਿਆਂ ਲਈ ਸ਼ੀਲਡਾਂ ਦੀ ਸੇਵਾ ਕੀਤੀ ਗਈ | ਸਮਾਗਮ ਦੌਰਾਨ ਪ੍ਰਧਾਨ ਰੇਸ਼ਮ ਸਿੰਘ, ਹਰਭਜਨ ਸਿੰਘ (ਸਰਪੰਚ), ਗੁਰਚਰਨ ਸਿੰਘ, ਰਾਹੁਲਦੀਪ ਸਿੰਘ, ਸੰਪੂਰਨ ਸਿੰਘ, ਬੀਬੀ ਬਲਜੀਤ ਕੌਰ ਕਮਾਲਪੁਰ, ਭਾਈ ਦਵਿੰਦਰ ਸਿੰਘ ਡੱਲਾ (ਪ੍ਰਚਾਰਕ), ਭਾਈ ਜਗਦੇਵ ਸਿੰਘ ਗੋਇੰਦਵਾਲ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਸੱਜਣਾਂ, ਸੰਗਤਾਂ ਅਤੇ ਬੱਚਿਆਂ ਦੇ ਮਾਪਿਆਂ ਨੇ ਹਾਜ਼ਰੀ ਭਰ ਕੇ ਸਮਾਗਮ ਦੀ ਸ਼ੋਭਾ ਵਧਾਈ |
ਪਿਛਲੀ ਖ਼ਬਰ ਆਈਐਮਏ ਵਲੋਂ ‘ਰਨ ਫਾਰ ਹੈਲਥ’ ਨਾਲ ਮਨਾਇਆ ਰਾਸ਼ਟਰੀ ਡਾਕਟਰ ਦਿਵਸ ਅਗਲੀ ਖ਼ਬਰ ਮੋਰਿੰਡਾ ਇਲਾਕੇ ਦੇ ਸਿਹਤ ਕੇਂਦਰਾਂ ’ਚ ਮਮਤਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।