18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ਤੋਂ ਏ.ਸੀ. ਅਤੇ ਸੈਨੇਟਰੀ ਦਾ ਸਾਮਾਨ ਚੋਰੀ, ਮਾਪਿਆਂ ਵਿਚ ਰੋਸ

ਅਜੀਤ ਡੈਸਕ 02-07-2026
ਸੁਲਤਾਨਪੁਰ ਲੋਧੀ, 1 ਜੁਲਾਈ (ਪ.ਪ. ਰਾਹੀਂ)-ਸਬ ਡਵੀਜ਼ਨ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਣ ਕਾਰਨ ਲੋਕਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਪੁਲਿਸ ਪ੍ਰਸ਼ਾਸਨ ਵੱਲੋਂ ਚੋਰੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦੇ ਬਾਵਜੂਦ ਵੀ ਚੋਰਾਂ ਦੇ ਹੌਂਸਲੇ ਬੁਲੰਦ ਹਨ | ਤਾਜ਼ਾ ਘਟਨਾਕ੍ਰਮ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ਤੋਂ ਏ ਸੀ,ਏ ਸੀ ਦੀਆਂ ਪਾਈਪਾਂ ਅਤੇ ਸੈਨੇਟਰੀ ਦਾ ਸਾਮਾਨ ਚੋਰੀ ਹੋਣ ਦੀ ਜਾਣਕਾਰੀ ਮਿਲੀ ਹੈ | ਇਸ ਸਬੰਧੀ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ਦੇ ਸੀ ਐਚ ਟੀ ਰਾਮ ਸਿੰਘ ਨੇ ਦੱਸਿਆ ਕਿ ਛੁੱਟੀਆਂ ਤੋਂ ਬਾਅਦ ਅੱਜ ਜਦੋਂ ਸਕੂਲ ਖੁੱਲ੍ਹੇ ਤਾਂ ਤਿੰਨ ਕਮਰਿਆਂ ਵਿਚ ਲੱਗੇ ਏ ਸੀ ਚਲਾਏ ਤਾਂ ਕਮਰੇ ਠੰਢੇ ਨਾ ਹੋਣ ਤੇ ਜਦੋਂ ਉਨ੍ਹਾਂ ਨੂੰ ਸ਼ੱਕ ਪਿਆ ਤਾਂ ਕਮਰਿਆਂ ਦੀਆਂ ਛੱਤਾਂ ਤੇ ਜਾ ਕੇ ਦੇਖਿਆ ਤਾਂ ਇੱਕ ਏ ਸੀ ਗ਼ਾਇਬ ਸੀ ਅਤੇ ਦੂਜੇ ਦੋਵਾਂ ਏ ਸੀ ਦੀਆਂ ਪਾਈਪਾਂ ਚੋਰੀ ਕੀਤੀਆਂ ਹੋਈਆਂ ਸਨ | ਉਨ੍ਹਾਂ ਦੱਸਿਆ ਕਿ ਉਹ ਛੁੱਟੀਆਂ ਦੌਰਾਨ ਵੀ ਸਕੂਲ ਗੇੜਾ ਮਾਰਦੇ ਸਨ ਅਤੇ 20 ਜੂਨ ਤੱਕ ਸਭ ਠੀਕ ਸੀ | ਉਨ੍ਹਾਂ ਦੱਸਿਆ ਕਿ ਚੋਰੀ ਦੀ ਘਟਨਾ 20 ਤੋਂ 30 ਜੂਨ ਦੇ ਵਿਚਕਾਰ ਹੋਈ ਜਾਪਦੀ ਹੈ |ਇਸ ਮੌਕੇ ਸਕੂਲ ਸਟਾਫ਼ ਮੈਂਬਰਾਂ ਅੰਜੂ ਬਾਲਾ, ਹਰਜੀਤ ਕੌਰ, ਕਮਲਪ੍ਰੀਤ ਕੌਰ ਅਤੇ ਹਰਵਿੰਦਰ ਸਿੰਘ ਟੋਡਰਵਾਲ ਨੇ ਦੱਸਿਆ ਕਿ ਸਕੂਲ ਵਿਚ ਪਿਛਲੇ ਸਾਲ ਤਿੰਨ ਏ ਸੀ ਲਾਉਣ ਦੀ ਸੇਵਾ ਸੀ ਐਚ ਟੀ ਰਾਮ ਸਿੰਘ ਵਲੋਂ ਕੀਤੀ ਗਈ ਸੀ ਜਿਸ ਦੀ ਮਾਪਿਆਂ ਨੇ ਖ਼ੂਬ ਪ੍ਰਸੰਸਾ ਕੀਤੀ ਸੀ | ਉਨ੍ਹਾਂ ਦੱਸਿਆ ਕਿ ਏ ਸੀ ਚੋਰੀ ਹੋਣ ਨਾਲ ਬੱਚਿਆਂ ਦੇ ਮਾਪਿਆਂ ਵਿਚ ਭਾਰੀ ਰੋਸ ਹੈ ਅਤੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਚੋਰਾਂ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਮੰਗ ਕੀਤੀ ਹੈ | ਸਟਾਫ਼ ਮੈਂਬਰਾਂ ਨੇ ਦੱਸਿਆ ਕਿ ਚੋਰੀ ਦੀ ਘਟਨਾ ਸੰਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਸੌਂਦ ਨੇ ਪੰਚਾਇਤ ਮੈਂਬਰਾਂ ਸਮੇਤ ਸਕੂਲ ਦਾ ਦੌਰਾ ਕੀਤਾ ਅਤੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ |ਇਸ ਮੌਕੇ ਉਨ੍ਹਾਂ ਨੇ ਕਿਹਾ ਚੋਰੀ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਇਨਾਮ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਵਿਭਾਗ ਦਿਨ ਵੇਲੇ 8 ਘੰਟੇ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਯਕੀਨੀ ਬਣਾਵੇ- ਕਿਸਾਨ ਆਗੂ ਅਗਲੀ ਖ਼ਬਰ ਸੁਖਬੀਰ ਵਲੋਂ ਮਹਾਂਰਾਸ਼ਟਰ ਵਿਖੇ 1956 ਵਾਲਾ ਮੌਜੂਦਾ ਐਕਟ ਹੀ ਲਾਗੂ ਕਰਾਉਣਾ ਸਿੱਖਾਂ ਲਈ ਬਹੁਤ ਹੀ ਮਾਣ ਵਾਲੀ ਗੱਲ-ਗੁਰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।