10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਭੁਲੱਥ ਬਿਜਲੀ ਬੋਰਡ ਦਫ਼ਤਰ ਸਾਹਮਣੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਭਾਕਿਯੂ ਲੱਖੋਵਾਲ ਦੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ

ਅਜੀਤ ਡੈਸਕ 03-07-2026
ਭੁਲੱਥ, 2 ਜੁਲਾਈ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਬਿਜਲੀ ਬੋਰਡ ਦਫ਼ਤਰ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਦੀ ਅਗਵਾਈ ਵਿਚ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਸੰਬੰਧੀ ਬਿਜਲੀ ਬੋਰਡ ਦਾ ਘਿਰਾਓ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਫ਼ਸਲ ਦੀ ਲਗਵਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਨਿਰਵਿਘਨ ਅੱਠ ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਜੋ ਬਿਲਕੁਲ ਖੋਖਲਾ ਸਾਬਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਘੱਟੋ ਘੱਟ 10 ਘੰਟੇ ਨਿਰਵਿਘਨ ਬਿਜਲੀ ਮਿਲਣੀ ਚਾਹੀਦੀ ਹੈ ਪਰ ਸਰਕਾਰ ਵਲੋਂ ਕੀਤੇ ਵਾਅਦੇ ਅਨੁਸਾਰ ਅੱਠ ਘੰਟੇ ਬਿਜਲੀ ਦੇਣ ਦੀ ਬਜਾਏ ਸਿਰਫ਼ ਤਿੰਨ ਘੰਟੇ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਕਰਕੇ ਝੋਨੇ ਦੀ ਲਗਵਾਈ ਦਾ ਸੀਜ਼ਨ ਚੱਲਦਿਆਂ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ ਦੇ ਕੱਟਾਂ ਸੰਬੰਧੀ ਮਾਮਲਾ ਹੱਲ ਨਾ ਹੋਇਆ ਤਾਂ ਕਿਸਾਨ ਜਥੇਬੰਦੀਆਂ ਵੱਡੇ ਪੱਧਰ ’ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੀਆਂ। ਇਸ ਮੌਕੇ ਅੱਠ ਘੰਟੇ ਬਿਜਲੀ ਦੀ ਸਪਲਾਈ ਦੀ ਮੰਗ ਨੂੰ ਲੈ ਕੇ ਬਿਜਲੀ ਬੋਰਡ ਦਫ਼ਤਰ ਭੁਲੱਥ ਵਿਖੇ ਐਸ. ਡੀ. ਓ. ਕੁਲਤਾਰ ਸਿੰਘ ਨੂੰ ਮੰਗ-ਪੱਤਰ ਦਿੱਤਾ| ਇਸ ਮੌਕੇ ਪੰਜਾਬ ਨਿਰਮਾਣ ਯੂਨੀਅਨ ਦੇ ਆਗੂ ਅਬਦੇਸ਼ ਯਾਦਵ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਵੀ ਰੋਸ ਪ੍ਰਦਰਸ਼ਨ ਦੌਰਾਨ ਸ਼ਮੂਲੀਅਤ ਕੀਤੀ ਗਈ ਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਮੌਕੇ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਮਨਜੀਤ ਸਿੰਘ ਚੀਮਾ, ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ, ਬਲਵੀਰ ਸਿੰਘ ਜੇ. ਈ. ਜ਼ਿਲ੍ਹਾ ਕੈਸ਼ੀਅਰ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸੋਹੀ, ਜੋਗਿੰਦਰ ਸਿੰਘ ਜੰਮੂ, ਜਸਵੰਤ ਸਿੰਘ ਸਲਾਮਤਪੁਰ, ਸੁਰਜੀਤ ਸਿੰਘ ਗੁਰੂ ਨਾਨਕ ਨਗਰ ਭੁਲੱਥ, ਸਤਨਾਮ ਸਿੰਘ, ਗੁਰਮੀਤ ਸਿੰਘ, ਜੋਗਾ ਸਿੰਘ, ਸਤਵਿੰਦਰ ਸਿੰਘ ਭਦਾਸ, ਟੀਟਾ ਸਿੰਘ ਪੰਡੋਰੀ, ਕਸ਼ਮੀਰ ਸਿੰਘ, ਅਵਤਾਰ ਸਿੰਘ ਬੋਪਾਰਾਏ, ਹਰਵਿੰਦਰ ਸਿੰਘ ਪੰਡੋਰੀ, ਸਤਨਾਮ ਸਿੰਘ ਸੱਤੂ ਮਾਨਾ ਤਲਵੰਡੀ, ਕੁੰਦਨ ਸਿੰਘ ਮਾਨਾ ਤਲਵੰਡੀ, ਬਲਜੀਤ ਸਿੰਘ, ਹਰਭਜਨ ਸਿੰਘ ਗੁਰਾਇਆ ਕੈਸ਼ੀਅਰ, ਸਵਰਨ ਸਿੰਘ ਮੁਬਾਰਕਪੁਰ ਬਾਉਲੀ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ, ਅੰਮਿ੍ਤਪਾਲ ਸਿੰਘ ਬੱਲ ਤੇ ਹੋਰ ਕਿਸਾਨ ਵੀਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਆਂਢੀਆਂ ਵਲੋਂ ਬਜ਼ੁਰਗ ਵਿਅਕਤੀ ਦੀ ਕੁੱਟਮਾਰ ਅਗਲੀ ਖ਼ਬਰ ਜ਼ਿਲ੍ਹੇ ਵਿਚ ਸੜਕ ਸੁਰੱਖਿਆ ਨਿਯਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਜ਼ਿਲ੍ਹਾ ਹਾਈਵੇ ਸੇਫ਼ਟੀ ਟਾਸਕ ਫੋਰਸ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।