10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ 4 ਤੇ 5 ਜੁਲਾਈ ਦੇ ਸਮਾਗਮ ਸੰਬੰਧੀ ਸੰਗਤ ਵਿਚ ਭਾਈ ਉਤਸ਼ਾਹ-ਮੈਨੇਜਰ ਨਰਿੰਦਰ

ਅਜੀਤ ਡੈਸਕ 03-07-2026
ਫਗਵਾੜਾ, 2 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪਾਵਨ ਆਮਦ ਪੁਰਬ ਦੇ ਸੰਬੰਧ ਵਿਚ ਨਗਰ ਕੀਰਤਨ ਤੇ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ 3 ਜੁਲਾਈ ਤੋਂ 5 ਜੁਲਾਈ ਤੱਕ ਕਰਵਾਇਆ ਜਾ ਰਿਹਾ ਹੈ, ਇਸ ਦੀਆਂ ਤਿਆਰੀਆਂ ਸੰਬੰਧੀ ਸੰਗਤ ’ਚ ਭਾਰੀ ਉਤਸ਼ਾਹ ਹੈ| ਸਮਾਗਮ ਸੰਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਨੇ ਦੱਸਿਆ ਕਿ 3 ਜੁਲਾਈ ਨੂੰ ਸਵੇਰੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਤੇ 5 ਜੁਲਾਈ ਨੂੰ ਭੋਗ ਪਾਏ ਪਾਏ ਜਾਣਗੇ| ਇਸੇ ਲੜੀ ਅਧੀਨ ਮਿਤੀ 4 ਜੁਲਾਈ ਨੂੰ ਸਵੇਰੇ 5-30 ਵਜੇ ਨਗਰ ਕੀਰਤਨ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਤੋਂ ਆਰੰਭ ਹੋ ਕੇ ਬਸੰਤ ਵਿਹਾਰ ਕਾਲੋਨੀ, ਗੁਰੂ ਨਾਨਕ ਨਗਰ, ਸੁਖਚੈਨ ਨਗਰ, ਗਰੀਨ ਵੈਲੀ ਕਾਲੋਨੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਖਲਵਾੜਾ ਰੋਡ, ਬਾਬਾ ਗਧੀਆ, ਤਾਕੀ ਮੁਹੱਲਾ, ਗੁਰਦੁਆਰਾ ਸੈਣੀਆਂ, ਵਰਿੰਦਰ ਪਾਰਕ, ਬਾਬਾ ਫ਼ਤਿਹ ਸਿੰਘ ਨਗਰ, ਸੁਖਚੈਨਆਣਾ ਰੋਡ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ 5 ਜੁਲਾਈ ਨੂੰ ਭੋਗ ਉਪਰੰਤ ਸਵੇਰੇ 10 ਵਜੇ ਤੋਂ ਦੀਵਾਨ ਸਜਣਗੇ | ਇਸ ਮੌਕੇ ਜਥੇਦਾਰ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ, ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ, ਜਰਨੈਲ ਸਿੰਘ ਡੋਗਰਾਂਵਾਲਾ, ਗੁਰਬਖ਼ਸ਼ ਸਿੰਘ ਖ਼ਾਲਸਾ, ਬਲਦੇਵ ਸਿੰਘ ਕਲਿਆਣ, ਬੀਬੀ ਗੁਰਪ੍ਰੀਤ ਕੌਰ ਰੂਹੀ, ਬੀਬੀ ਦਵਿੰਦਰ ਕੌਰ ਕਾਲੜਾ (ਸਾਰੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ), ਭਾਈ ਰਣਜੀਤ ਸਿੰਘ ਕਥਾ ਵਾਚਕ, ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਜਥੇ ਸ੍ਰੀ ਦਰਬਾਰ ਸਾਹਿਬ), ਗਿਆਨੀ ਪਰਮਿੰਦਰ ਸਿੰਘ ਅਮੋਲਕ ਢਾਡੀ ਜਥਾ, ਭਾਈ ਜਸਵਿੰਦਰ ਸਿੰਘ ਛਾਪਾ ਪ੍ਰਚਾਰਕ ਪ੍ਰਚਾਰਕ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ, ਗਿਆਨੀ ਗੁਰਜੀਤ ਸਿੰਘ ਭੱਠਲ ਕਵੀਸ਼ਰੀ ਜਥਾ., ਭਾਈ ਬਲਵਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਅੰਮਿ੍ਤਪਾਲ ਸਿੰਘ ਹੈੱਡ ਗ੍ਰੰਥੀ, ਭਾਈ ਕੇਵਲ ਸਿੰਘ ਕਥਾ ਵਾਚਕ, ਭਾਈ ਹਰਜਿੰਦਰ ਸਿੰਘ ਗ੍ਰੰਥੀ, ਭਾਈ ਗੁਰਦਿੱਤ ਸਿੰਘ, ਭਾਈ ਇਕਬਾਲ ਸਿੰਘ ਰਾਗੀ ਜਥਾ, ,ਭਾਈ ਦਲਜੀਤ ਸਿੰਘ ਹੈੱਡ ਗ੍ਰੰਥੀ, ਭਾਈ ਕਰਮ ਸਿੰਘ ਜਲੰਧਰ, ਭਾਈ ਗੁਰਦੀਪ ਸਿੰਘ ਪਲਾਹੀ ਵਾਲੇ, ਭਾਈ ਅਮਨਦੀਪ ਸਿੰਘ,ਭਾਈ ਗੁਰਜੰਟ ਸਿੰਘ ਆਦਿ ਜਥੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਨਗੇ |
ਪਿਛਲੀ ਖ਼ਬਰ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੀ ਚੋਣ ਟਲੀ ਅਗਲੀ ਖ਼ਬਰ ਅਧਿਆਪਕ ਦਲ ਪੰਜਾਬ ਅਧਿਆਪਕ ਵਰਗ ਦੇ ਹਿਤਾਂ ਦੀ ਰਾਖੀ ਲਈ ਸੰਘਰਸ਼ ਕਰਦਾ ਰਹੇਗਾ-ਰੰਧਾਵਾ, ਪੰਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।