10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਬਿਜਲੀ ਦੀ ਸਪਲਾਈ ਅੱਠ ਘੰਟੇ ਨਾ ਦਿੱਤੇ ਜਾਣ ’ਤੇ ਕਿਸਾਨ ਆਗੂਆਂ ਨੇ ਕੀਤੀ ਨਾਅਰੇਬਾਜ਼ੀ

ਅਜੀਤ ਡੈਸਕ 03-07-2026
aਭੁਲੱਥ, 2 ਜੁਲਾਈ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੂੰ ਸਿਰਫ਼ ਤਿੰਨ ਚਾਰ ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਜਦਕਿ ਸਰਕਾਰ ਨੇ ਅੱਠ ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਹੋਇਆ ਹੈ| ਪਾਵਰਕਾਮ ’ਚ ਭਾਰੀ ਕੱਟ ਲਾਏ ਜਾ ਰਹੇ ਹਨ ਜਦ ਕੱਟ ਲਗਾਏ ਜਾਂਦੇ ਹਨ ਤਾਂ ਖੇਤ ਵਿਚ ਪਹਿਲਾਂ ਪਾਇਆ ਪਾਣੀ ਸੁੱਕ ਜਾਂਦਾ ਹੈ ਤੇ ਇਸ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ| ਫ਼ਸਲ ਦੀ ਬਿਜਾਈ ਸਿਖ਼ਰਾਂ ‘ਤੇ ਚੱਲ ਰਹੀ ਹੈ| ਜੇਕਰ ਬਿਜਲੀ ਦੀ ਸਪਲਾਈ ਅੱਠ ਘੰਟੇ ਲਗਾਤਾਰ ਨਾ ਦਿੱਤੀ ਗਈ ਤਾਂ ਕਿਸਾਨ ਅੱਗੇ ਕੋਈ ਨਵੀਂ ਵਿਉਂਤ ਸੋਚ ਸਕਦੇ ਹਨ ਤੇ ਆਉਣ ਵਾਲੇ ਸਮੇਂ ਵਿਚ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਚੱਕਾ ਜਾਮ ਕੀਤਾ ਜਾ ਸਕਦਾ ਹੈ। ਮੀਟਿੰਗ ਵਿਚ ਬਿਜਲੀ ਦੀ ਸਪਲਾਈ ਅੱਠ ਘੰਟੇ ਨਾ ਦਿੱਤੇ ਜਾਣ ’ਤੇ ਕਿਸਾਨ ਆਗੂਆਂ ਵਲੋਂ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਬਲਾਕ ਪ੍ਰਧਾਨ ਸਤਪਾਲ ਮੰਡ, ਗੁਰ ਸੇਵਕ ਸਿੰਘ ਮੀਤ ਪ੍ਰਧਾਨ, ਚੰਗਾ ਸਿੰਘ ਇਕਾਈ ਪ੍ਰਧਾਨ, ਮੁਖ਼ਤਿਆਰ ਸਿੰਘ ਜ਼ੋਰਾਵਰ ਸੀਨੀਅਰ ਮੀਤ ਪ੍ਰਧਾਨ, ਸੁਖਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਪੰਡੋਰੀ ਤੇ ਹੋਰ ਕਿਸਾਨ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਲੋਹੀਆਂ ਦੇ ਜਲੰਧਰ ਪਬਲਿਕ ਸਕੂਲ ਵਿਖੇ ਸਿੱਖਿਆ ਨਾਲ ਸੰਬੰਧਤ ਵਰਕਸ਼ਾਪ ਦਾ ਆਯੋਜਨ ਅਗਲੀ ਖ਼ਬਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ ਪੰਜਾਬ ਸਰਕਾਰ-ਰਾਜਵਿੰਦਰ ਕੌਰ ਥਿਆੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।