15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਮੌਨਸੂਨ ਦੀ ਪਹਿਲੀ ਬਾਰਿਸ਼ ਨੇ ਨਗਰ ਨਿਗਮ ਦੀ ਖੋਲ੍ਹੀ ਪੋਲ, ਕਈ ਥਾਵਾਂ ’ਤੇ ਪਾਣੀ ਭਰਿਆ

ਅਜੀਤ ਡੈਸਕ 04-07-2026
ਕਪੂਰਥਲਾ, 3 ਜੁਲਾਈ (ਅਮਨਜੋਤ ਸਿੰਘ ਵਾਲੀਆ)-ਅੱਜ ਕਪੂਰਥਲਾ ਸ਼ਹਿਰ ਵਿਚ ਹੋਈ ਪਹਿਲੀ ਮੌਨਸੂਨ ਦੀ ਜ਼ੋਰਦਾਰ ਬਾਰਿਸ਼ ਨੇ ਨਗਰ ਨਿਗਮ ਦੇ ਕੰਮਾਂ ਦੀ ਪੋਲ ਖੋਲ੍ਹ ਦਿੱਤੀ ਹੈ| ਸ਼ਹਿਰ ਦੇ ਕਈ ਨੀਵੇਂ ਥਾਵਾਂ ‘ਤੇ ਪਾਣੀ ਭਰਨ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਉਥੇ ਬਾਰਿਸ਼ ਕਾਰਨ ਠੰਢੀ ਸੜਕ, ਮਾਲਕ ਰੋਡ, ਸ਼ਿਵ ਮੰਦਰ ਚੌਕ, ਸਤਨਰਾਇਣ ਬਾਜ਼ਾਰ, ਕੋਟੂ ਚੌਕ, ਡਾਕਖਾਨਾ, ਸਿਵਲ ਹਸਪਤਾਲ, ਕਾਲਜ ਰੋਡ, ਰਮਨੀਕ ਚੌਕ, ਰੇਲਵੇ ਰੋਡ, ਮਾਡਲ ਟਾਊਨ, ਸਿਟੀ ਹਾਲ, ਜਲੰਧਰ ਰੋਡ, ਪੁਰਾਣੀ ਸਬਜ਼ੀ ਮੰਡੀ ਤੋਂ ਇਲਾਵਾ ਹੋਰ ਵੱਖ-ਵੱਖ ਥਾਵਾਂ ‘ਤੇ ਪਾਣੀ ਭਰ ਗਿਆ, ਜਿਸ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਲੰਘਣ ਵਿਚ ਕਾਫੀ ਮੁਸ਼ਕਿਲਾਂ ਆਈਆਂ। ਇਸ ਮੌਕੇ ਸਥਾਨਕ ਲੋਕਾਂ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਕਈ ਵਾਰ ਕਹਿਣ ਦੇ ਬਾਵਜੂਦ ਵੀ ਮੁੱਖ ਚੌਕਾਂ ਵਿਚੋਂ ਪਾਣੀ ਦੀ ਨਿਕਾਸੀ ਦਾ ਕੋਈ ਯੋਗ ਪ੍ਰਬੰਧ ਨਹੀਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਹਰੇਕ ਬਰਸਾਤ ਵਿਚ ਲੋਕ ਇਸੇ ਤਰ੍ਹਾਂ ਮੁਸ਼ਕਿਲਾਂ ਦਾ ਸਾਹਮਣਾ ਕਰਦੇ ਆ ਰਹੇ ਹਨ|ਜ਼ਿਕਰਯੋਗ ਹੈ ਕਿ ਬਰਸਾਤਾਂ ਸ਼ੁਰੂ ਹੋ ਗਈਆਂ ਹਨ ਪਰ ਸੀਵਰੇਜ ਦੀ ਸਫ਼ਾਈ ਦਾ ਕੰਮ ਸੁਚਾਰੂ ਰੂਪ ਨਾਲ ਨਹੀਂ ਕੀਤਾ, ਜਿਸ ਕਾਰਨ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ’ਚ ਬਾਰਿਸ਼ ਤੋਂ ਬਾਅਦ ਨਾਲੀਆਂ ਤੋਂ ਪਾਣੀ ਬਾਹਰ ਵਗਣ ਲੱਗਦਾ ਹੈ |
ਪਿਛਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ ਕਪੂਰਥਲਾ ਦਾ ਸਾਇੰਸ ਅਧਿਆਪਕ ਕਮ ਕਾਨੂੰਨੀ ਸਲਾਹਕਾਰ ਰਿਸ਼ਵਤ ਮੰਗਣ ਦੇ ਦੋਸ਼ ਵਿਚ ਗਿ੍ਫ਼ਤਾਰ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਾਹੋਂ ’ਚ ਜਲਦ ਸ਼ੁਰੂ ਹੋਵੇਗੀ ਫਾਰਮ ਭਰਨ ਦੀ ਪ੍ਰਕਿਰਿਆ: ਲਖਵਿੰਦਰ ਸਿੰਘ ਲੱਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।