14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਬੱਸ ਸਟੈਂਡ ਦੇ ਬਾਥਰੂਮ ਵਿਚ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਨੌਜਵਾਨ ਦੀ ਮੌਤ

ਅਜੀਤ ਡੈਸਕ 04-07-2026

ਕਪੂਰਥਲਾ, 3 ਜੁਲਾਈ (ਅਮਨਜੋਤ ਸਿੰਘ ਵਾਲੀਆ)-ਬੱਸ ਸਟੈਂਡ ਕਪੂਰਥਲਾ ਦੇ ਬਾਥਰੂਮ ਵਿਚ ਇਕ ਨੌਜਵਾਨ ਭੇਦਭਰੀ ਹਾਲਤ ਵਿਚ ਬੇਹੋਸ਼ੀ ਦੀ ਹਾਲਤ ਮਿਲਿਆ, ਜਿਸ ਨੂੰ ਬਾਅਦ ਵਿਚ ਸਿਵਲ ਹਸਪਤਾਲ ਵਿਚ ਡਿਊਟੀ ਡਾਕਟਰ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਜਾਣਕਾਰੀ ਅਨੁਸਾਰ ਬੱਸ ਸਟੈਂਡ ਦੇ ਬਾਥਰੂਮ ਵਿਚੋਂ ਭੇਦਭਰੀ ਹਾਲਤ ਵਿਚ ਬੇਹੋਸ਼ੀ ਦੀ ਹਾਲਤ ਵਿਚ ਪਏ ਇਕ ਨੌਜਵਾਨ ਦਾ ਪਤਾ ਲੱਗਣ ‘ਤੇ ਸਥਾਨਕ ਲੋਕਾਂ ਨੇ 108 ਐਂਬੂਲੈਂਸ ਰਾਹੀਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ| ਜਿੱਥੇ ਡਿਊਟੀ ਡਾ. ਸਾਹਿਲ ਗਰਗ ਵਲੋਂ ਜਾਂਚ ਤੋਂ ਬਾਅਦ ਉਸ ਨੂੰ ਮਿ੍ਤਕ ਐਲਾਨ ਦਿੱਤਾ| ਮਿ੍ਤਕ ਨੌਜਵਾਨ ਦੀ ਪਹਿਚਾਣ ਬਲਪ੍ਰੀਤ ਸਿੰਘ ਵਾਸੀ ਨੇੜੇ ਸ਼ਿਵ ਕਾਲੋਨੀ ਪਾਰਕ ਵਜੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਕੀਤੀ| ਇਸ ਸੰਬੰਧੀ ਥਾਣਾ ਸਿਟੀ ਦੇ ਐਸ. ਐਚ. ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਬਸਪਾ ਨੇ ਰਿਜ਼ਰਵੇਸ਼ਨ ਨੀਤੀ ਦੀ ਉਲੰਘਣਾ ਦੇ ਮਾਮਲੇ ਨੂੰ ਲੈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਕੀਤਾ ਰੋਸ ਵਿਖਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।