28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਡੀ. ਸੀ. ਦਫ਼ਤਰਾਂ ਦੇ ਕਰਮਚਾਰੀਆਂ ਵਲੋਂ ਮੰਗਾਂ ਨਾ ਮੰਨੇ ਜਾਣ ’ਤੇ 9 ਜੁਲਾਈ ਤੋਂ ਕਲਮ ਛੋੜ ਹੜਤਾਲ ਦਾ ਐਲਾਨ

ਅਜੀਤ ਡੈਸਕ 05-07-2026

ਕਪੂਰਥਲਾ, 4 ਜੁਲਾਈ (ਸਡਾਨਾ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਪ੍ਰਧਾਨ ਤਜਿੰਦਰ ਸਿੰਘ ਨੰਗਲ ਤੇ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੂਬੇ ਅੰਦਰ ਡੀ. ਸੀ. ਦਫ਼ਤਰ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਤੇ ਮੀਟਿੰਗ ਦੌਰਾਨ ਸੂਬੇ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਜਨਰਲ ਸਕੱਤਰਾਂ ਨੇ ਸ਼ਿਰਕਤ ਕੀਤੀ| ਸਰਕਾਰੀ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਮੁਲਾਜ਼ਮਾਂ ਵਿਚ ਪਾਏ ਜਾ ਰਹੇ ਰੋਸ ਨੂੰ ਦੇਖਦੇ ਹੋਏ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਨੇ ਸੂਬੇ ਭਰ ਵਿਚ 9 ਜੁਲਾਈ ਤੋਂ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਕਰਨ ਦਾ ਐਲਾਨ ਕੀਤਾ ਹੈ| ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ ਤੇ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਸਮੇਂ ਸਿਰ ਤਰੱਕੀਆਂ ਨਹੀਂ ਦਿੱਤੀਆਂ ਜਾ ਰਹੀਆਂ ਤੇ ਖਾਲੀ ਅਸਾਮੀਆਂ ‘ਤੇ ਵੀ ਤਰੱਕੀ ਦੇ ਕੇ ਕਰਮਚਾਰੀਆਂ ਨੂੰ ਨਿਯੁਕਤ ਨਹੀਂ ਕੀਤਾ ਜਾ ਰਿਹਾ| ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀ ਤਨਖ਼ਾਹ ’ਚ ਬਣਦਾ ਵਾਧਾ ਕੀਤਾ ਜਾਵੇ| ਆਊਟ ਸੋਰਸ ਅਤੇ ਠੇਕੇ ‘ਤੇ ਕੰਮ ਕਰਦੇ ਕਰਮਚਾਰੀਆਂ ਦੀ ਤਨਖ਼ਾਹ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਤੇ ਡੀ. ਏ. ਦਾ ਬਕਾਇਆ ਜਾਰੀ ਕੀਤਾ ਜਾਵੇ| ਉਕਤ ਆਗੂਆਂ ਨੇ ਦੱਸਿਆ ਕਿ ਮਾਲ ਵਿਭਾਗ ਦੇ ਵਿੱਤ ਕਮਿਸ਼ਨਰ ਨਾਲ ਤੇ ਮਾਲ ਮੰਤਰੀ ਨਾਲ ਮੀਟਿੰਗਾਂ ਦੇ ਬਾਵਜੂਦ ਵੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕਰ ਰਹੀ| ਜਿਸ ‘ਤੇ ਇਹ ਫ਼ੈਸਲਾ ਕੀਤਾ ਗਿਆ ਹੈ ਕਿ 9 ਜੁਲਾਈ ਤੋਂ 12 ਜੁਲਾਈ ਤੱਕ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਸੂਬੇ ਭਰ ’ਚ ਕੀਤੀ ਜਾਵੇਗੀ ਤੇ ਜੇਕਰ ਫਿਰ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਮੁਸਲਿਮ ਭਾਈਚਾਰੇ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਵਾਲੀ ਭਾਜਪਾ ਆਗੂ ਵਿਰੁੱਧ ਕੇਸ ਦਰਜ ਕੀਤਾ ਜਾਵੇ-ਮੌਲਾਨਾ ਅਮਾਨੁੱਲਾ ਅਗਲੀ ਖ਼ਬਰ ਕਾਂਜਲੀ ਨੇੜੇ ਟਰੱਕ ਤੇ ਟਰੈਕਟਰ ਟਰਾਲੀ ਦੀ ਟੱਕਰ ’ਚ 7 ਵਿਅਕਤੀ ਜ਼ਖਮੀ, 2 ਦੀ ਹਾਲਤ ਗੰਭੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।