29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਹੈਰੋਇਨ ਸਮੇਤ ਇਕ ਨੌਜਵਾਨ ਕਾਬੂ, ਕੇਸ ਦਰਜ

ਅਜੀਤ ਡੈਸਕ 05-07-2026

ਭੁਲੱਥ, 4 ਜੁਲਾਈ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਵਲੋਂ ਇਕ ਨੌਜਵਾਨ ਨੂੰ ਸੱਤ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹੱਥ ਲੱਗੀ| ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ. ਐਸ. ਆਈ. ਰਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਸ਼ਰਾਰਤੀ ਅਨਸਰਾਂ ਤੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਭੁਲੱਥ ਮੇਨ ਚੌਕ ਵਿਚ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੇ ਸਨ, ਤਾਂ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਖੱਸਣ ਰੋਡ ਨਜ਼ਦੀਕ ਰਾਧਾ ਸੁਆਮੀ ਸਤਿਸੰਗ ਘਰ ਗੁਰੂ ਨਾਨਕ ਨਗਰ ਰੋਡ ‘ਤੇ ਇਕ ਨੌਜਵਾਨ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦਾ ਹੈ| ਪੁਲਿਸ ਪਾਰਟੀ ਨੇ ਦੱਸੀ ਗਈ ਜਗ੍ਹਾ ‘ਤੇ ਰੇਡ ਕੀਤਾ ਤਾਂ ਇਕ ਮੋਨਾ ਨੌਜਵਾਨ ਖੱਸਣ ਵਾਲੀ ਸਾਈਡ ਤੋਂ ਪੈਦਲ ਤੁਰਿਆ ਆ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਜਿਸ ਨੂੰ ਪੁਲਿਸ ਕਰਮਚਾਰੀਆਂ ਵਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂਅ ਅਸ਼ਵਨੀ ਕੁਮਾਰ ਪੁੱਤਰ ਜਾਨਕੀ ਦਾਸ ਵਾਰਡ ਨੰਬਰ 13 ਭੁਲੱਥ ਜ਼ਿਲ੍ਹਾ ਕਪੂਰਥਲਾ ਦੱਸਿਆ, ਜਿਸ ਦੀ ਤਲਾਸ਼ੀ ਲੈਣ ਸਮੇਂ ਉਸ ਪਾਸੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਹੋਈ, ਉਕਤ ਨੌਜਵਾਨ ਖ਼ਿਲਾਫ਼ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਪਿਛਲੀ ਖ਼ਬਰ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੁਲਿਸ ਨੇ ਸ਼ਹਿਰ ’ਚ ਫਲੈਗ ਮਾਰਚ ਕੱਢਿਆ ਅਗਲੀ ਖ਼ਬਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਅੱਖੋਂ ਪਰੋਖੇ ਕਰਕੇ ਸਰਕਾਰ ਕੇਵਲ ਪ੍ਰਚਾਰ ’ਤੇ ਲੱਗੀ-ਐਚ. ਐਸ. ਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।