12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਨਸ਼ਿਆਂ ਦੇ ਮਾਰੂ ਰੁਝਾਨ ਨੂੰ ਠੱਲ੍ਹ ਪਾਉਣ ਲਈ ਆਮ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ-ਬਿਕਰਮਜੀਤ ਸਿੰਘ ਚੌਹਾਨ

ਅਜੀਤ ਡੈਸਕ 08-07-2026

ਭੁਲੱਥ, 7 ਜੁਲਾਈ (ਮੇਹਰ ਚੰਦ ਸਿੱਧੂ)-ਨਸ਼ਿਆਂ ਦੇ ਮਾਰੂ ਰੁਝਾਨ ਨੂੰ ਠੱਲ ਪਾਉਣ ਲਈ ਆਮ ਲੋਕਾਂ ਦਾ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣਾ ਬੇਹੱਦ ਜ਼ਰੂਰੀ | ਇਹ ਪ੍ਰਗਟਾਵਾ ਕਰਦਿਆਂ ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭੁਲੱਥ ਇਲਾਕੇ ਅੰਦਰ ਨਸ਼ਿਆਂ ਦਾ ਕਾਲਾ ਧੰਦਾ ਕਰਨ ਵਾਲਿਆਂ ਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਵਾਲੇ ਅਨਸਰ ਚਾਹੇ ਕੋਈ ਵੀ ਹੋਣ ਕਿਸੇ ਵੀ ਕੀਮਤ ‘ਤੇ ਬਖ਼ਸ਼ੇ ਨਹੀਂ ਜਾਣਗੇ | ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਦਿਆਂ ਮਾੜੇ ਅਨਸਰਾਂ ਤੇ ਨਸ਼ਾ ਵਿਕਰੇਤਾਵਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, ਕਿ ਵੱਧ ਰਹੇ ਨਸ਼ੇ ਪੰਜਾਬ ਦੀ ਜਵਾਨੀ ਦਾ ਬੇੜਾ ਗਰਕ ਕਰ ਰਹੇ ਹਨ, ਜਿਸ ਕਰਕੇ ਲੋਕ ਨਸ਼ਿਆਂ ਨੂੰ ਠੱਲ ਪਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣ, ਜੇਕਰ ਕੋਈ ਵੀ ਨਸ਼ਾ ਵਿਕਰੇਤਾ ਧਿਆਨ ਵਿਚ ਆਵੇ ਤਾਂ ਉਸ ਦੀ ਇਤਲਾਹ ਥਾਣਾ ਭੁਲੱਥ ਪੁਲਿਸ ਨੂੰ ਤੁਰੰਤ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਨਸ਼ਾ ਤਸਕਰਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਤੇ ਜਾਣਕਾਰੀ ਦੇਣ ਵਾਲੇ ਨਾਗਰਿਕ ਦੀ ਪਹਿਚਾਣ ਪੂਰੀ ਤਰਾਂ ਗੁਪਤ ਰੱਖੀ ਜਾਵੇਗੀ |

ਪਿਛਲੀ ਖ਼ਬਰ ਐਡਵੋਕੇਟ ਖਹਿਰਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ‘ਤੇ ਦਰਜ ਕੀਤਾ ਝੂਠਾ ਕੇਸ ਰੱਦ ਨਾ ਹੋਇਆ ਤਾਂ ਬਾਰ ਐਸੋਸੀਏਸ਼ਨ ਸੰਘਰ... ਅਗਲੀ ਖ਼ਬਰ ਅੱਠ ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ, ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।