12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੰਜਾਬ ਸਰਕਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀ ਡੀ.ਏ. ਦੀ ਮੰਗ ਨੂੰ ਅਣਗੌਲਿਆ ਕਰ ਰਹੀ ਹੈ-ਦਲਬੀਰ ਸਿੰਘ ਖਹਿਰਾ

ਅਜੀਤ ਡੈਸਕ 08-07-2026
ਕਪੂਰਥਲਾ, 7 ਜੁਲਾਈ (ਵਿ.ਪ੍ਰ.)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਕਪੂਰਥਲਾ ਇਕਾਈ ਦੀ ਮੀਟਿੰਗ ਐਸੋਸੀਏਸ਼ਨ ਦੇ ਦਫ਼ਤਰ ਵਿਚ ਪ੍ਰਧਾਨ ਦਲਬੀਰ ਸਿੰਘ ਖਹਿਰਾ ਦੀ ਅਗਵਾਈ ਵਿਚ ਹੋਈ | ਮੀਟਿੰਗ ਦੇ ਆਰੰਭ ਵਿਚ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਨੇ ਪਿਛਲੇ ਮਹੀਨੇ ਦੇ ਖ਼ਰਚੇ ਸਬੰਧੀ ਵੇਰਵਾ ਪੜ੍ਹ ਕੇ ਸੁਣਾਇਆ | ਉਪਰੰਤ ਹਾਈਕੋਰਟ ਵਿਚ ਚੱਲ ਰਹੀਆਂ ਰਿੱਟਾਂ ਤੇ ਯੂਨੀਅਨ ਦੇ ਭਖਦੇ ਮਸਲਿਆਂ ਬਾਰੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਚਰਨਜੀਤ ਸਿੰਘ ਹੰਸ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਤੇ ਅਵਤਾਰ ਸਿੰਘ ਸੇਵਾ ਮੁਕਤ ਸਬ ਇੰਸਪੈਕਟਰ ਜੋ 3 ਸਾਲ ਲਈ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਚੁਣੇ ਗਏ ਹਨ, ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਮੀਟਿੰਗ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੈਨਸ਼ਨਾਂ ਅਤੇ ਹੋਰ ਮੁਲਾਜ਼ਮਾਂ ਦਾ ਡੀ.ਏ. ਦੇਣ ਤੋਂ ਟਾਲ ਮਟੋਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦਲਬੀਰ ਸਿੰਘ ਖਹਿਰਾ ਨੇ ਕਿਹਾ ਕਿ ਗੁਆਂਢੀ ਰਾਜ ਹਰਿਆਣਾ ਵਿਚ ਸਰਕਾਰ ਵਲੋਂ ਡੀ.ਏ. ਦਾ ਭੁਗਤਾਨ ਕੀਤਾ ਜਾ ਚੁੱਕਾ ਹੈ, ਜਦਕਿ ਪੰਜਾਬ ਸਰਕਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਡੀ.ਏ. ਦੀ ਮੰਗ ਨੂੰ ਅਣਗੌਲਿਆ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਜੇਕਰ ਇਹ ਹੀ ਵਤੀਰਾ ਰਿਹਾ ਤਾਂ ਮੁਲਾਜ਼ਮ ਤੇ ਪੈਨਸ਼ਨਰ ਸਰਕਾਰ ਨੂੰ ਆਉਣ ਵਾਲੇ ਸਮੇਂ ਵਿਚ ਸਬਕ ਸਿਖਾਉਣ ਦੀ ਕੋਸ਼ਿਸ਼ ਕਰਨਗੇ | ਮੀਟਿੰਗ ਵਿਚ ਸੇਵਾ ਮੁਕਤ ਡੀ.ਐਸ.ਪੀ. ਸਰੂਪ ਸਿੰਘ, ਸੇਵਾ ਮੁਕਤ ਡੀ.ਐਸ.ਪੀ. ਗੁਰਦੀਪ ਸਿੰਘ, ਪਰਮਿੰਦਰ ਸਿੰਘ, ਬਲਕਾਰ ਸਿੰਘ, ਨਰਿੰਦਰਪਾਲ ਸਿੰਘ, ਸੁੱਚਾ ਸਿੰਘ, ਗੁਰਦੇਵ ਸਿੰਘ, ਰਾਜਵਿੰਦਰ ਸਿੰਘ, ਨਰੇਸ਼ ਡਿੰਪਲ, ਲਖਵਿੰਦਰ ਸਿੰਘ, ਹਰਦੀਪ ਸਿੰਘ ਬੇਦੀ ਪ੍ਰਧਾਨ ਫਗਵਾੜਾ ਸਬ ਡਵੀਜ਼ਨ, ਮੋਹਨ ਲਾਲ, ਬਚਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਕੂਲ ਦੇ ਬੱਚਿਆਂ ਨੂੰ ਸਕੂਲ ਦੇ ਅੰਦਰੋਂ ਹੀ ਬੱਸਾਂ ਵਿਚ ਚੜ੍ਹਾਇਆ ਤੇ ਉਤਾਰਿਆ ਜਾਵੇ-ਐਸ.ਡੀ.ਐਮ. ਅਗਲੀ ਖ਼ਬਰ ਮੋਬਾਈਲ ਡਾਕੂਮੈਂਟਰੀ ਵੈਨ ਨੂੰ ਡਾ. ਚੱਬੇਵਾਲ ਨੇ ਝੰਡੀ ਦੇ ਕੇ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।