26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਮੋਟਰਸਾਈਕਲ ਤੋਂ ਡਿੱਗਣ ਕਾਰਨ ਦੋ ਵਿਅਕਤੀ ਜ਼ਖ਼ਮੀ

ਅਜੀਤ ਡੈਸਕ 09-07-2026

ਕਪੂਰਥਲਾ, 8 ਜੁਲਾਈ (ਅਮਨਜੋਤ ਸਿੰਘ ਵਾਲੀਆ)-ਖੈੜਾ ਮੰਦਿਰ ਨੇੜੇ ਟੋਏ ਵਿਚ ਮੋਟਰਸਾਈਕਲ ਡਿੱਗਣ ਕਾਰਨ ਦੋ ਵਿਅਕਤੀ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਸੋਨੂੰ ਪੁੱਤਰ ਸੂਰਜ ਵਾਸੀ ਕੇਸਰੀ ਬਾਗ ਨੇ ਦੱਸਿਆ ਕਿ ਉਹ ਆਪਣੇ ਸਾਥੀ ਵਿਵੇਕ ਨਾਲ ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਵਾਪਸ ਆ ਰਹੇ ਸੀ, ਜਦੋਂ ਉਹ ਖੈੜਾ ਮੰਦਿਰ ਨੇੜੇ ਪਹੁੰਚੇ ਤਾਂ ਸੜਕ ‘ਤੇ ਟੋਏ ਹੋਣ ਕਾਰਨ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਹੇਠਾਂ ਡਿੱਗ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸ਼ੈਲਜਾ ਵਲੋਂ ਉਸ ਦਾ ਇਲਾਜ ਜਾਰੀ ਹੈ |

ਪਿਛਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਰੇਹੜੀ ਸਵਾਰ ਵਿਅਕਤੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।