25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਨਡਾਲਾ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕੀਤਾ ਕਾਬੂ, ਇਕ ਹੋਰ ਨਾਮਜ਼ਦ

ਅਜੀਤ ਡੈਸਕ 09-07-2026
ਨਡਾਲਾ, 8 ਜੁਲਾਈ (ਰਘਬਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਅਤੇ ਡੀਐਸਪੀ ਭੁਲੱਥ ਗਗਨਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ ਭੈੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨਡਾਲਾ ਪੁਲਿਸ ਨੇ ਇੱਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਮਾਮਲੇ ਵਿਚ ਇੱਕ ਹੋਰ ਵਿਅਕਤੀ ਨੂੰ ਨਾਮਜ਼ਦ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ |ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਨਡਾਲਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਭੈੜੇ ਅਨਸਰਾਂ ਦੀ ਤਲਾਸ਼ ਸਬੰਧੀ ਕਸਬਾ ਨਡਾਲਾ ਵਿਚ ਮੌਜੂਦ ਸੀ | ਇਸ ਦੌਰਾਨ ਇੱਕ ਭਰੋਸੇਯੋਗ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਜਸਪ੍ਰੀਤ ਸਿੰਘ ਉਰਫ਼ ਜੱਸਾ ਪੁੱਤਰ ਅਵਤਾਰ ਸਿੰਘ ਵਾਸੀ ਜੱਗਾ, ਥਾਣਾ ਸੁਭਾਨਪੁਰ ਅਤੇ ਉਸ ਦਾ ਸਾਥੀ ਮਨੀ ਉਰਫ਼ ਕੱਛੂ ਪੁੱਤਰ ਫੁੱਟਣ ਵਾਸੀ ਬਾਦਲਪੁਰ, ਥਾਣਾ ਸੁਭਾਨਪੁਰ, ਜੋ ਚੋਰੀ ਦੀਆਂ ਵਾਰਦਾਤਾਂ ਕਰਨ ਦੇ ਆਦੀ ਹਨ, ਜੇ ਅੱਜ ਨਡਾਲਾ-ਜੱਗਾ ਲਿੰਕ ਰੋਡ ‘ਤੇ ਢੱਡਰੀਆਂ ਵਾਲੇ ਗੁਰਦੁਆਰਾ ਸਾਹਿਬ ਨੇੜੇ ਨਾਕਾਬੰਦੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦੇ ਹਨ |ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਨਾਕਾਬੰਦੀ ਕੀਤੀ, ਜਿਸ ਦੌਰਾਨ ਜਸਪ੍ਰੀਤ ਸਿੰਘ ਉਰਫ਼ ਜੱਸਾ ਨੂੰ ਇੱਕ ਬਿਨਾਂ ਨੰਬਰੀ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਗਿਆ, ਜਦਕਿ ਉਸ ਦੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ¨ਪੁਲਿਸ ਨੇ ਇਤਲਾਹ ਦੇ ਆਧਾਰ ‘ਤੇ ਮੁਕੱਦਮਾ ਦਰਜ ਕਰ ਲਿਆ ਹੈ | ਫ਼ਰਾਰ ਮੁਲਜ਼ਮ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਲਾਹੌਰੀ ਗੇਟ ਵਿਖੇ ਹੋਏ ਜਤਿੰਦਰ ਉਰਫ਼ ਜਿੰਦਰ ਦੇ ਕਤਲ ਦੇ ਮਾਮਲੇ ਵਿਚ ਨਾਬਾਲਗ ਸਮੇਤ ਦੋ ਕਾਬੂ ਅਗਲੀ ਖ਼ਬਰ ਰਾਜ ਸਭਾ ਮੈਂਬਰ ਵਜੋਂ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਚਾਰ ਸਾਲ ਪੂਰੇ, ਚੋਣ ਵਾਅਦਿਆਂ ਨੂੰ ਕਾਨੂੰਨੀ ਗਾਰੰਟੀ ਦੇਣ ਵਾਲੇ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।