25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਹਿਲਾਵਾਂ ਦਾ ਮਾਣ ਹੋਰ ਉੱਚਾ ਹੋਇਆ- ਭਿੰਡਰ, ਸੰਧਾ

ਅਜੀਤ ਡੈਸਕ 09-07-2026
ਡਡਵਿੰਡੀ, 8 ਜੁਲਾਈ (ਦਿਲਬਾਗ ਸਿੰਘ ਝੰਡ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਭਿੰਡਰ, ਬਲਾਕ ਸੰਮਤੀ ਮੈਂਬਰ ਸਵਰਨ ਸਿੰਘ ਸੰਧਾ ਅਤੇ ਸੁਖਦੇਵ ਸਿੰਘ ਸੰਧਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਨਾਲ ਜਿੱਥੇ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤੀ ਮਿਲੀ ਹੈ, ਉੱਥੇ ਇਸ ਯੋਜਨਾ ਨਾਲ ਮਹਿਲਾਵਾਂ ਦਾ ਸਨਮਾਨ ਹੋਰ ਉੱਚਾ ਹੋਇਆ ਹੈ | ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਕਿਸਾਨਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਹਰ ਵਰਗ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਭਲਾਈ ਨੂੰ ਆਪਣੀ ਪਹਿਲ ਬਣਾਇਆ ਹੈ ਅਤੇ ਹਰ ਵਰਗ ਲਈ ਇਤਿਹਾਸਕ ਫ਼ੈਸਲੇ ਲਏ ਹਨ, ਜਿਸ ਨਾਲ ਲੋਕਾਂ ਵਿਚ ਸਰਕਾਰ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਇਆ ਹੈ ਅਤੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੁਹਰਾਉਣ ਲਈ ਉਤਾਵਲੇ ਹਨ |
ਪਿਛਲੀ ਖ਼ਬਰ ਸ਼੍ਰੋਮਣੀ ਰੰਘਰੇਟਾ ਦਲ ਟਕਸਾਲੀ ਵਲੋਂ ਵਿਸ਼ਾਲ ਸੂਬਾ ਪੱਧਰੀ ਕਾਨਫ਼ਰੰਸ ਕੱਲ੍ਹ ਨੂੰ - ਭੌਰ ਅਗਲੀ ਖ਼ਬਰ ਲਾਹੌਰੀ ਗੇਟ ਵਿਖੇ ਹੋਏ ਜਤਿੰਦਰ ਉਰਫ਼ ਜਿੰਦਰ ਦੇ ਕਤਲ ਦੇ ਮਾਮਲੇ ਵਿਚ ਨਾਬਾਲਗ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।