25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

185ਵੇਂ ਮੁਫ਼ਤ ਰਾਸ਼ਨ ਵੰਡ ਸਮਾਗਮ ’ਚ 20 ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਅਜੀਤ ਡੈਸਕ 09-07-2026
ਸੁਭਾਨਪੁਰ, 8 ਜੁਲਾਈ (ਸਤਨਾਮ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਤੱਪ ਅਸਥਾਨ ਬਾਬਾ ਸ੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਤੱਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਬੇਦੀ ਦੀ ਰਹਿਨੁਮਾਈ 185ਵਾਂ ਮੁਫ਼ਤ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਬੇਦੀ ਵੱਲੋਂ ਸੰਗਤਾਂ ਨੂੰ ਖੰਡੇ ਬਾਟੇ ਦੀ ਪਾਹੁਲ ਛਕ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ ਲ ਬਾਬਾ ਜੀ ਨੇ ਦੱਸਿਆ ਕਿ ਤੱਪ ਅਸਥਾਨ ਉਹ ਪਾਵਨ ਅਸਥਾਨ ਹੈ | ਜਿੱਥੇ ਬਾਬਾ ਸ਼੍ਰੀ ਚੰਦ ਜੀ ਨੇ 21 ਦਿਨ ਤੱਪ ਕੀਤਾ | ਇਸ ਮੌਕੇ ਲੰਗਰ ਅਤੁੱਟ ਵਰਤਾਇਆ ਗਿਆ | ਸਮਾਗਮ ਵਿਚ ਦੂਰ ਦੁਰਾਡੇ ਦੀ ਸੰਗਤ ਤੋਂ ਇਲਾਵਾ ਮਾਤਾ ਬਲਜਿੰਦਰ ਕੌਰ ਬੇਦੀ, ਬਾਬਾ ਕਰਨਜੀਤ ਸਿੰਘ ਬੇਦੀ, ਬਾਬਾ ਸਤਿੰਦਰਪਾਲ ਸਿੰਘ ਬੇਦੀ, ਬਾਬਾ ਕੀਰਤਪਾਲ ਸਿੰਘ ਬੇਦੀ, ਰਸ਼ਪਾਲ ਸਿੰਘ ਪ੍ਰਧਾਨ, ਸਤਨਾਮ ਸਿੰਘ ਸਾਬਕਾ ਐਕਸੀਅਨ, ਜਸਬੀਰ ਸਿੰਘ, ਰਣਜੀਤ ਸਿੰਘ, ਪੰਚ ਕਰਨਬੀਰ ਸਿੰਘ, ਸੱਚਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭੁਲੱਥ ’ਚ ਸਿਹਤ ਕਰਮਚਾਰੀਆਂ ਵਲੋਂ ਡੇਂਗੂ ਮਲੇਰੀਆ ਸੰਬੰਧੀ ਕੀਤੀਆਂ ਗਤੀਵਿਧੀਆਂ ਅਗਲੀ ਖ਼ਬਰ ਸਰਕਾਰੀ ਕਾਲਜ ਭੁਲੱਥ ਦੇ ਦਫ਼ਤਰੀ ਸਟਾਫ਼ ਨੂੰ ਮਿਲੀਆਂ ਤਰੱਕੀਆਂ, ਅੰਜਲੀ ਦੇਵੀ ਤੇ ਰਾਕੇਸ਼ ਕੁਮਾਰ ਖੰਨਾ ਬਣੇ ਸੀਨੀਅਰ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।