13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

‘ਏਕ ਪੇੜ ਮਾਂ ਦੇ ਨਾਮ ਮੁਹਿੰਮ’ ਤਹਿਤ ਫੱਤੂਢੀਂਗਾ ਕਾਲਜ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ

ਅਜੀਤ ਡੈਸਕ 10-07-2026
ਕਪੂਰਥਲਾ, 9 ਜੁਲਾਈ (ਵਿ.ਪ੍ਰ.)-ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ‘ਏਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਚ ਐਨ.ਐਸ.ਐਸ. ਯੂਨਿਟ ਤੇ ਈਕੋ ਕਲੱਬ ਦੇ ਸਾਂਝੇ ਉਪਰਾਲੇ ਨਾਲ ਬੂਟੇ ਲਗਾਉਣ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਅਗਵਾਈ ਵਿਚ ਕਾਲਜ ਦੇ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਤੇ ਵਿਦਿਆਰਥੀਆਂ ਨੇ ਕੈਂਪਸ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ | ਇਸ ਮੌਕੇ ਬੋਲਦਿਆਂ ਕੋਆਰਡੀਨੇਟਰ ਪ੍ਰੋ. ਹਰਸ਼ਮੀਤ ਕੌਰ ਨੇ ਕਿਹਾ ਕਿ ਰੁੱਖ ਸਾਡੀ ਜ਼ਿੰਦਗੀ ਦਾ ਆਧਾਰ ਹਨ, ਇਸ ਲਈ ਸਾਨੂੰ ਸਾਫ਼ ਸੁਥਰਾ ਵਾਤਾਵਰਣ ਤੇ ਸ਼ੁੱਧ ਆਉਣ ਵਾਲੀਆਂ ਪੀੜੀਆਂ ਨੂੰ ਦੇਣ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਕਾਲਜ ਦੇ ਕੈਂਪਸ ਵਿਚ ਪਹਿਲਾਂ ਹੀ ਬਹੁਤ ਸਾਰੇ ਬੂਟੇ ਲਗਾਏ ਜਾ ਚੁੱਕੇ ਹਨ ਤੇ ਇਸ ਨੂੰ ਹੋਰ ਹਰਿਆ ਭਰਿਆ ਬਣਾਉਣ ਲਈ ਸਮੇਂ ਸਮੇਂ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ | ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਇਹ ਮੁਹਿੰਮ ਹਰ ਵਿਅਕਤੀ ਨੂੰ ਆਪਣੀ ਮਾਂ ਦੇ ਸਤਿਕਾਰ ਦੇ ਨਾਲ ਨਾਲ ਕੁਦਰਤ ਪ੍ਰਤੀ ਆਪਣਾ ਫ਼ਰਜ਼ ਨਿਭਾਉਣ ਦਾ ਸੰਦੇਸ਼ ਦਿੰਦੀ ਹੈ | ਉਨ੍ਹਾਂ ਵਿਦਿਆਰਥਣਾਂ ਨੂੰ ਬੂਟੇ ਲਗਾਉਣ ਦੇ ਨਾਲ ਨਾਲ ਉਨ੍ਹਾਂ ਦੀ ਸੰਭਾਲ ਕਰਨ ਲਈ ਵੀ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਹਲਕਾ ਭੁਲੱਥ ਦੇ ਪਿੰਡਾਂ ਵਿਚ ਦਿਖਾਈ ਡਾਕੂਮੈਂਟਰੀ ਅਗਲੀ ਖ਼ਬਰ ਚੋਣ ਅਮਲੇ ਨਾਲ ਦੁਰਵਿਵਹਾਰ ਨਾ ਬਰਦਾਸ਼ਤ ਯੋਗ–ਐੱਸ ਡੀ ਐਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।