09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਜ਼ਖਮੀ

ਅਜੀਤ ਡੈਸਕ 12-07-2026
ਕਪੂਰਥਲਾ, 11 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ-ਗੋਇੰਦਵਾਲ ਸਾਹਿਬ ਰੋਡ ‘ਤੇ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਨੂੰ ਸਥਾਨਕ ਲੋਕਾਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਦਾਖਲ ਕਰਵਾਇਆ | ਜੇਰੇ ਇਲਾਜ ਮੰਗਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਬਾਜਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੰਗਲ ਸਿੰਘ ਮੋਟਰਸਾਈਕਲ ‘ਤੇ ਜਾ ਰਿਹਾ ਸੀ ਤਾਂ ਜਦੋਂ ਉਹ ਭਵਾਨੀਪੁਰ ਅੱਡੇ ਨੇੜੇ ਪਹੁੰਚਿਆਂ ਤਾਂ ਉਸਦੀ ਟੱਕਰ ਕਾਰ ਨਾਲ ਹੋ ਗਈ | ਜਿਸ ਵਿਚ ਉਹ ਗੰਭੀਰ ਜ਼ਖਮੀ ਹੋ ਗਿਆ | ਜਿਸਦਾ ਇਲਾਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਕਰਨਪ੍ਰੀਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਬਲਾਕ ਸੰਮਤੀ ਫੱਤੂਢੀਂਗਾ ਦੀ ਵਾਈਸ ਚੇਅਰਮੈਨ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ ਅਗਲੀ ਖ਼ਬਰ 21 ਨੂੰ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ਵਿਚ ਸ਼ਾਮਿਲ ਹੋਵੇਗਾ ਜ਼ੋਨ ਨਡਾਲਾ-ਨਿਸ਼ਾਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।