09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਟੋਕੇ ਨਾਲ ਪੱਠੇ ਕੁਤਰਣ ਸਮੇਂ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਅਜੀਤ ਡੈਸਕ 12-07-2026
ਫੱਤੂਢੀਂਗਾ, 11 ਜੁਲਾਈ (ਬਲਜੀਤ ਸਿੰਘ)-ਨਜ਼ਦੀਕ ਪੈਂਦੇ ਪਿੰਡ ਦੰਦੂਪੁਰ ਵਿਖੇ ਪੱਠਿਆਂ ਵਾਲੇ ਟੋਕੇ ਵਿਚ ਕਰੰਟ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਮਿ੍ਤਕ ਦੇ ਚਚੇਰੇ ਭਰਾ ਬਲਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਚਚੇਰਾ ਭਰਾ ਮਲਕੀਤ ਸਿੰਘ ਪੁੱਤਰ ਦਰਸ਼ਨ ਸਿੰਘ ਸ਼ਾਹ ਆਪਣੀ ਨਵਾਂ ਘਰ ਤਿਆਰ ਕਰ ਰਿਹਾ ਸੀ ਘਰ ਵਿਚ ਮਿਸਤਰੀ ਲੱਗੇ ਹੋਏ ਸਨ ਜੋ ਕੋਠੀ ਤਿਆਰ ਕਰ ਰਹੇ ਸਨ | ਬੀਤੇ ਦਿਨ ਦੁਪਹਿਰ ਸਮੇਂ ਜਦ ਉਹ ਪਸ਼ੂਆਂ ਲਈ ਪੱਠੇ ਕੁਤਰਨ ਲੱਗਾ ਤਾਂ ਪਹਿਲਾਂ ਤੋਂ ਅਚਾਨਕ ਸੜੀ ਹੋਈ ਮੋਟਰ ਵਿਚ ਕਰੰਟ ਆਉਣ ਨਾਲ ਟੋਕੇ ਵਿਚ ਕਰੰਟ ਆ ਗਿਆ ਜਦੋਂ ਪੱਠੇ ਕੁਤਰਨ ਵਾਲੇ ਟੋਕੇ ਦਾ ਚੱਕਰ ਨਾ ਘੁੰਮਿਆ ਤਾਂ ਹੱਥ ਨਾਲ ਘੁਮਾਉਣ ਦੀ ਕੋਸ਼ਿਸ਼ ਕੀਤੀ ਤਾਂ ਕਰੰਟ ਆਉਣ ਨਾਲ ਮਲਕੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ | ਉਨ੍ਹਾਂ ਦੀ ਮੌਤ ਤੇ ਸਰਪੰਚ ਜੋਗਿੰਦਰ ਸਿੰਘ, ਮਲਕੀਤ ਸਿੰਘ, ਮਾਸਟਰ ਹਰਜਿੰਦਰ ਸਿੰਘ, ਬਗੀਚਾ ਸਿੰਘ, ਜਥੇਦਾਰ ਕਸ਼ਮੀਰ ਸਿੰਘ, ਡਾਕਟਰ ਸੰਤੋਖ ਸਿੰਘ, ਨਿਰਮਲ ਸਿੰਘ ਸੈਕਟਰੀ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਪਿਛਲੀ ਖ਼ਬਰ ਡੱਲਾ ਮੰਡੀ ’ਚ ਨੌਜਵਾਨ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ ’ਚ 4 ਖ਼ਿਲਾਫ਼ ਮੁਕੱਦਮਾ ਦਰਜ - ਇਕ ਗਿ੍ਫਤਾਰ ਅਗਲੀ ਖ਼ਬਰ ਬਲਾਕ ਸੰਮਤੀ ਫੱਤੂਢੀਂਗਾ ਦੀ ਵਾਈਸ ਚੇਅਰਮੈਨ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।