09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ’ਚ ਫਨ ਰੇਸ ਮੁਕਾਬਲੇ

ਅਜੀਤ ਡੈਸਕ 12-07-2026
ਸੁਲਤਾਨਪੁਰ ਲੋਧੀ, 11 ਜੁਲਾਈ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ‘ਚ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਫਨ ਰੇਸ ਮੁਕਾਬਲਾ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਮਨੋਰੰਜਕ ਰੇਸਾਂ ਵਿਚ ਭਾਗ ਲੈਂਦਿਆਂ ਆਪਣੀ ਫੁਰਤੀ, ਸੰਤੁਲਨ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਰੀਰਕ ਤੰਦਰੁਸਤੀ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਖੇਡਾਂ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਨਾ ਸੀ | ਮੁਕਾਬਲੇ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਸਾਰੇ ਭਾਗੀਦਾਰਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਹਰ ਗਤੀਵਿਧੀ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਆਰ.ਸੀ.ਐਫ. ਵਰਕਰਜ਼ ਕਲੱਬ ਦੀ ਚੋਣ-ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ 8 ਮੈਂਬਰੀ ਪੈਨਲ ਨੇ ਇਤਿਹਾਸਕ ਜਿੱਤ ਕੀਤੀ ਹਾਸਲ ਅਗਲੀ ਖ਼ਬਰ ਲੈਂਡ ਪੂਲਿੰਗ ਨੀਤੀ ਅਤੇ ਭਾਰਤ-ਅਮਰੀਕਾ ਸਮਝੌਤਾ ਕਿਸਾਨ ਕਦੇ ਲਾਗੂ ਨਹੀਂ ਹੋਣ ਦੇਣਗੇ–ਬਾਊਪੁਰ, ਪੱਕਾ ਕੋਠਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।