13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਐਸ.ਐਸ.ਪੀ. ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਚਲਾਇਆ ਪ੍ਰਹਾਰ-3 ਜਾਂਚ ਆਪ੍ਰੇਸ਼ਨ

ਅਜੀਤ ਡੈਸਕ 14-07-2026

ਕਪੂਰਥਲਾ, 13 ਜੁਲਾਈ (ਅਮਰਜੀਤ ਸਿੰਘ ਸਡਾਨਾ)-ਪੁਲਿਸ ਟੀਮਾਂ ਵਲੋਂ ਅੱਜ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਪ੍ਰਹਾਰ-3 ਆਪ੍ਰੇਸ਼ਨ ਚਲਾਇਆ ਗਿਆ | ਇਸ ਮੌਕੇ ਐਸ.ਐਸ.ਪੀ. ਵਲੋਂ ਮੁਹੱਲਾ ਸੁੰਦਰ ਨਗਰ, ਉੱਚਾ ਧੋੜਾ, ਮਹਿਤਾਬਗੜ੍ਹ, ਬੱਕਰਖਾਨਾ ਆਦਿ ਦਾ ਦੌਰਾ ਕੀਤਾ ਤੇ ਪੁਲਿਸ ਟੀਮਾਂ ਦੇ ਨਾਲ ਤਲਾਸ਼ੀ ਮੁਹਿੰਮ ਦੀ ਅਗਵਾਈ ਵੀ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਪ੍ਰਹਾਰ-3 ਆਪ੍ਰੇਸ਼ਨ ਤਹਿਤ ਅੱਜ 15 ਥਾਣਿਆਂ ਨਾਲ ਸਬੰਧਿਤ ਵੱਖ-ਵੱਖ ਟੀਮਾਂ ਜ਼ਿਲ੍ਹੇ ਭਰ ਵਿਚ ਛਾਪਾਮਾਰੀ ਅਭਿਆਨ ਚਲਾ ਰਹੀਆਂ ਹਨ ਜੋ ਕਿ ਸਵੇਰ ਤੋਂ ਹੀ ਸ਼ੁਰੂ ਕਰ ਦਿੱਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਜਿੱਥੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥ, ਨਜਾਇਜ਼ ਸ਼ਰਾਬ ਤੇ ਹਥਿਆਰ ਬਰਾਮਦ ਕੀਤੇ ਗਏ ਹਨ ਉੱਥੇ ਨਾਲ ਹੀ 110 ਦੇ ਕਰੀਬ ਵਿਅਕਤੀਆਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸੰਗਠਿਤ ਅਪਰਾਧ ਵਿਰੁੱਧ ਇਹ ਮੁਹਿੰਮ ਚਲਾਈ ਜਾ ਰਹੀ ਹੈ | ਜੋ ਕਿ ਆਉਂਦੇ ਦਿਨਾਂ ਦੌਰਾਨ ਵੀ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਐਸ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇਣ ਅਤੇ ਨਸ਼ੇ ਵਿਚ ਆਪਣੀ ਜ਼ਿੰਦਗੀ ਖ਼ਰਾਬ ਕਰ ਰਹੇ ਨੌਜਵਾਨਾਂ ਨੂੰ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਛਡਾਊ ਕੇਂਦਰ ਵਿਚ ਦਾਖਲ ਕਰਵਾਉਣ ਤਾਂ ਜੋ ਇਲਾਜ ਉਪਰੰਤ ਮੁੜ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਹੋ ਸਕਣ | ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਪੀ. ਹੈੱਡ ਕੁਆਟਰ ਗੁਰਪ੍ਰੀਤ ਸਿੰਘ, ਡੀ.ਐਸ.ਪੀ. ਸੁਖਪਾਲ ਸਿੰਘ, ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀਪ ਨਾਹਰ ਤੇ ਪੁਲਿਸ ਟੀਮਾਂ ਹਾਜ਼ਰ ਸਨ |

ਪਿਛਲੀ ਖ਼ਬਰ ਲੋਕ ਜਾਗਰੂਕ ਮੁਹਿੰਮ ਤਹਿਤ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤੀ ਲਾਮਬੰਦੀ ਅਗਲੀ ਖ਼ਬਰ ਸਰਕਾਰਾਂ ਦੀਆਂ ਮਾਰੂ ਨੀਤੀਆਂ ਦੇ ਖ਼ਿਲਾਫ਼ ਪਿੰਡਾਂ ’ਚ ਮੋਟਰਸਾਈਕਲ ਸਾਈਕਲ ਮਾਰਚ 15 ਨੂੰ– ਪਹੂਵਿੰਡ, ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।