12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਐਕਟਿਵਾ ਸਵਾਰ ਔਰਤਾਂ ਕੋਲੋਂ ਮੋਬਾਈਲ ਫ਼ੋਨ ਖੋਹ ਕੇ ਭੱਜ ਰਹੇ ਦੋ ਲੁਟੇਰੇ ਕਾਬੂ

ਅਜੀਤ ਡੈਸਕ 14-07-2026

ਕਪੂਰਥਲਾ, 13 ਜੁਲਾਈ (ਅਮਨਜੋਤ ਸਿੰਘ ਵਾਲੀਆ)-ਗੋਪਾਲ ਪਾਰਕ ਵਿਖੇ ਐਕਟਿਵਾ ਸਵਾਰ ਦੋ ਔਰਤਾਂ ਕੋਲੋਂ ਮੋਬਾਈਲ ਖੋਹ ਕੇ ਭੱਜ ਰਹੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੂੰ ਸਥਾਨਕ ਲੋਕਾਂ ਨੇ ਕਾਬੂ ਕਰਕੇ ਥਾਣਾ ਸਿਟੀ ਪੁਲਿਸ ਹਵਾਲੇ ਕੀਤਾ ਹੈ | ਇਸ ਲੁੱਟ ਖੋਹ ਦੌਰਾਨ ਐਕਟਿਵਾ ਤੋਂ ਡਿੱਗ ਕੇ ਜ਼ਖਮੀ ਹੋਏ ਦੋਵੇਂ ਔਰਤਾਂ ਨੂੰ ਸਥਾਨਕ ਲੋਕਾਂ ਨੇ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ | ਜੇਰੇ ਇਲਾਜ ਰੇਨੂੰ ਪਤਨੀ ਹਰਵਿੰਦਰ ਵਾਸੀ ਸ਼ਾਲੀਮਾਰ ਐਵਿਨਿਊ ਨੇ ਦੱਸਿਆ ਕਿ ਉਹ ਆਪਣੀ ਰਿਸ਼ਤੇਦਾਰ ਗੁਰਦੇਵ ਕੌਰ ਪਤਨੀ ਹਰਜਿੰਦਰ ਸਿੰਘ ਵਾਸੀ ਸੰਤਪੁਰਾ ਨਾਲ ਸਬਜ਼ੀ ਮੰਡੀ ਵੱਲ ਨੂੰ ਜਾ ਰਹੀਆਂ ਸਨ ਜਦੋਂ ਉਹ ਗੋਪਾਲ ਪਾਰਕ ਕੋਲ ਪਹੁੰਚੀਆਂ ਤਾਂ ਪਿੱਛੋਂ ਆਏ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਉਨ੍ਹਾਂ ਦਾ ਫ਼ੋਨ ਖੋਹ ਲਿਆ ਤੇ ਇਸ ਦੌਰਾਨ ਸਕੂਟਰੀ ਬੇਕਾਬੂ ਹੋ ਕੇ ਡਿੱਗ ਪਈ ਜਿਸ ਕਾਰਨ ਉਹ ਦੋਵੇਂ ਜ਼ਖਮੀ ਹੋ ਗਈਆਂ | ਸਾਡੇ ਵਲੋਂ ਰੌਲਾ ਪਾਉਣ ‘ਤੇ ਸਥਾਨਕ ਲੋਕਾਂ ਨੇ ਲੁਟੇਰਿਆਂ ਨੂੰ ਕਾਬੂ ਕਰ ਲਿਆ, ਛਿੱਤਰ ਪਰੇਡ ਤੋਂ ਬਾਅਦ ਦੋਵਾਂ ਨੂੰ ਥਾਣਾ ਸਿਟੀ ਪੁਲਿਸ ਹਵਾਲੇ ਕਰ ਦਿੱਤਾ | ਜ਼ਖਮੀ ਦੋਵੇਂ ਔਰਤਾਂ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਖੇ ਡਿਊਟੀ ਡਾ. ਕਰਨਪ੍ਰੀਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਸਪੀਡ ਬਰੇਕਰ ਤੋਂ ਮੋਟਰਸਾਈਕਲ ਬੇਕਾਬੂ ਹੋਣ ਕਾਰਨ ਇਕ ਵਿਅਕਤੀ ਜ਼ਖਮੀ ਅਗਲੀ ਖ਼ਬਰ ਵੱਖ- ਵੱਖ ਮੁਕੱਦਮਿਆਂ ਵਿਚ 31 ਵਿਅਕਤੀਆਂ ਨੂੰ ਕੀਤਾ ਗਿ੍ਫ਼ਤਾਰ - ਐਸ. ਪੀ. ਗੁਰਮੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।