08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਔਰਤ ਜ਼ਖਮੀ

ਅਜੀਤ ਡੈਸਕ 15-07-2026

ਕਪੂਰਥਲਾ, 14 ਜੁਲਾਈ (ਅਮਨਜੋਤ ਸਿੰਘ ਵਾਲੀਆ)-ਭੀਲਾ ਰੋਡ ‘ਤੇ ਐਕਟਿਵਾ ‘ਤੇ ਆ ਰਹੀ ਇਕ ਔਰਤ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਉਹ ਡਿੱਗ ਕੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ, ਜਿਸਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਜਸਵਿੰਦਰ ਕੌਰ ਪਤਨੀ ਮੰਗਾ ਵਾਸੀ ਮਹਿਤਾਬਗੜ੍ਹ ਨੇ ਦੱਸਿਆ ਕਿ ਉਹ ਐਕਟਿਵਾ ‘ਤੇ ਸਵਾਰ ਹੋ ਕੇ ਕਪੂਰਥਲਾ ਨੂੰ ਆ ਰਹੀ ਸੀ, ਜਦੋਂ ਉਹ ਭੀਲਾ ਰੋਡ ‘ਤੇ ਪਹੁੰਚੀ ਤਾਂ ਇਕ ਅਣਪਛਾਤੇ ਵਾਹਨ ਵਲੋਂ ਉਸਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ, ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਜਸ਼ਨ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨ ਕਾਬੂ, ਕੇਸ ਦਰਜ ਅਗਲੀ ਖ਼ਬਰ ਫਗਵਾੜਾ ’ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਹਥਿਆਰਾਂ ਦੀ ਨੋਕ ’ਤੇ ਰੇਹੜੀ ਚਾਲਕ ਤੋਂ ਨਕਦੀ ਲੁੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।