08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨ ਕਾਬੂ, ਕੇਸ ਦਰਜ

ਅਜੀਤ ਡੈਸਕ 15-07-2026

ਭੁਲੱਥ, 14 ਜੁਲਾਈ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਦੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਦੋਂ ਪੁਲਿਸ ਪਾਰਟੀ ਹੈੱਡ ਕਾਂਸਟੇਬਲ ਪਿ੍ੰਸ ਕੁਮਾਰ ਸਮੇਤ ਕਰਮਚਾਰੀਆਂ ਦੇ ਭੁਲੱਥ ਚੌਂਕ ਵਿਚ ਨਾਕਾਬੰਦੀ ਦੌਰਾਨ ਮੌਜੂਦ ਸਨ ਮੁਖ਼ਬਰ ਵੱਲੋਂ ਇਤਲਾਹ ਮਿਲੀ ਕਿ ਦੋ ਨੌਜਵਾਨ ਸ਼ਰੇਆਮ ਖੱਸਣ ਰੋਡ ਨਜ਼ਦੀਕ ਸਰਕਾਰੀ ਪਾਣੀ ਵਾਲੇ ਟਿਊਬਵੈੱਲ ਦੇ ਪਿੱਛੇ ਨਜ਼ਦੀਕ ਸ਼ਮਸ਼ਾਨ ਘਾਟ ਵਿਖੇ ਨਸ਼ੇ ਹੈਰੋਇਨ ਦਾ ਸੇਵਨ ਕਰ ਰਹੇ ਹਨ, ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ | ਜਦੋਂ ਹੈੱਡ ਕਾਂਸਟੇਬਲ ਪਿ੍ੰਸ ਕੁਮਾਰ ਵੱਲੋਂ ਪੁਲਿਸ ਪਾਰਟੀ ਸਮੇਤ ਦੱਸੀ ਹੋਈ ਜਗ੍ਹਾ ਤੇ ਰੇਡ ਕੀਤਾ ਗਿਆ ਤਾਂ ਦੋ ਨੌਜਵਾਨ ਸ਼ਰੇਆਮ ਨਸ਼ੇ ਹੈਰੋਇਨ ਦਾ ਸੇਵਨ ਕਰ ਰਹੇ ਸਨ | ਜਿਨ੍ਹਾਂ ਨੂੰ ਕਾਬੂ ਕਰਕੇ ਪੁੱਛਗਿੱਛ ਕਰਨ ਤੇ ਉਨ੍ਹਾਂ ਆਪਣੀ ਪਹਿਚਾਣ ਮੋਨੂ ਪੁੱਤਰ ਪ੍ਰੇਮ ਕੁਮਾਰ ਤੇ ਸਚਿਨ ਪੁੱਤਰ ਅਮਰਨਾਥ ਵਾਸੀ ਜਲੰਧਰ ਦੱਸੀ | ਜਿਨ੍ਹਾਂ ਪਾਸੋਂ ਇੱਕ ਜਲਿਆ ਹੋਇਆ ਸਿਲਵਰ ਪੇਪਰ, ਦਸ ਰੁਪਏ ਦਾ ਪਾਈਪਨੁਮਾ ਨੋਟ ਤੇ ਇੱਕ ਲਾਈਟਰ ਬਰਾਮਦ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਰੱਖੜੀ ਦੇ ਤਿਉਹਾਰ ਨੂੰ ਦੇਖਦੇ ਹੋਏ ਕਪੂਰਥਲਾ ਡਵੀਜ਼ਨ ਦੇ 7 ਡਾਕ ਘਰ ਐਤਵਾਰ ਨੂੰ ਵੀ ਖੁੱਲ੍ਹਣਗੇ ਅਗਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਔਰਤ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।