24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਟੋਲ ਪਲਾਜ਼ਾ ਢਿਲਵਾਂ ਦੀਆ ਟੋਲ ਦਰਾਂ ਵਿਚ ਵਾਧਾ

ਅਜੀਤ ਡੈਸਕ 16-07-2026
ਢਿਲਵਾਂ, 15 ਜੁਲਾਈ (ਪ੍ਰਵੀਨ ਕੁਮਾਰ)-ਇੱਕ ਪਾਸੇ ਜਿੱਥੇ ਵਾਹਨ ਚਾਲਕ ਮਹਿੰਗੇ ਪੈਟਰੋਲ, ਡੀਜ਼ਲ ਦੀ ਮਾਰ ਝੱਲ ਰਹੇ ਹਨ ਉੱਥੇ ਹੁਣ ਟੋਲ ਦਰਾਂ ਦੇ ਵਾਧੇ ਨਾਲ ਉਨ੍ਹਾਂ ਦੀਆ ਜੇਬਾਂ ਤੇ ਹੋਰ ਬੋਝ ਪਿਆ ਹੈ | ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਟੋਲ ਪਲਾਜ਼ਾ ਢਿਲਵਾਂ ਦੀਆ ਦਰਾਂ ਵਿਚ ਵਾਧਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟੋਲ ਸੁਪਰਵਾਈਜ਼ਰ ਭੁਪਿੰਦਰ ਸਿੰਘ ਤੇ ਜਸਦੀਪ ਸਿੰਘ ਨੇ ਦੱਸਿਆ ਕਿ ਟੋਲ ਪਲਾਜ਼ਾ ਢਿਲਵਾਂ ਵਿਖੇ 14 ਜੁਲਾਈ ਨੂੰ ਰਾਤ 12 ਵਜੇ ਤੋਂ ਬਾਅਦ ਉਕਤ ਟੋਲ ਦਰਾਂ ਲਾਗੂ ਹਨ | ਉਨ੍ਹਾਂ ਦੱਸਿਆ ਕਿ ਕਾਰਾਂ ਨੂੰ ਛੱਡ ਕਿ ਬਾਕੀ ਵਾਹਨਾਂ ਦੀਆ ਟੋਲ ਦਰਾਂ ਵਿਚ 5 ਰੁਪਏ ਤੋਂ ਲੈ ਕੇ 15 ਰੁਪਏ ਦਾ ਵਾਧਾ ਕੀਤਾ ਗਿਆ ਹੈ | ਦੱਸ ਦੇਈਏ ਕਿ ਇਸ ਤੋਂ ਪਹਿਲਾ 1 ਅਪ੍ਰੈਲ ਨੂੰ ਵੀ ਟੋਲ ਦਰਾਂ ਵਿਚ ਵਾਧਾ ਕੀਤਾ ਗਿਆ ਸੀ ਤੇ ਹੁਣ ਦੁਬਾਰਾ ਟੋਲ ਦਰਾਂ ਵਿਚ ਵਾਧਾ ਕੀਤਾ ਗਿਆ ਹੈ |
ਪਿਛਲੀ ਖ਼ਬਰ ਕੌਂਸਲਰ ਕਸ਼ਮੀਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਸ਼ੁਕਰਾਨੇ ਲਈ ਕਰਵਾਇਆ ਧਾਰਮਿਕ ਸਮਾਗਮ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।