24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਅਣਪਛਾਤੇ ਲੁਟੇਰਿਆਂ ਨੇ ਲੁੱਟ ਖੋਹ ਦੀ ਨੀਅਤ ਨਾਲ ਇਕ ਨੌਜਵਾਨ ਨੂੰ ਕੀਤਾ ਗੰਭੀਰ ਜ਼ਖ਼ਮੀ

ਅਜੀਤ ਡੈਸਕ 16-07-2026
ਭੁਲੱਥ, 15 ਜੁਲਾਈ (ਮੇਹਰ ਚੰਦ ਸਿੱਧੂ)-ਪਿੰਡ ਖੱਸਣ ਤੋਂ ਭੁਲੱਥ ਵਾਲੀ ਸਾਈਡ ਨੂੰ ਆਪਣੇ ਬੁਲਟ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆ ਰਹੇ ਇਕ ਨੌਜਵਾਨ ਨੂੰ ਉਸ ਪਾਸੋਂ ਬੁਲਟ ਮੋਟਰਸਾਈਕਲ ਖੋਹਣ ਦੇ ਮਨਸੂਬੇ ਨਾਲ ਦਾਤਰ ਦੀ ਨੋਕ ‘ਤੇ ਦੋ ਅਣਪਛਾਤੇ ਲੁਟੇਰਿਆਂ ਵੱਲੋਂ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਖਮੀ ਹੋਇਆ ਨੌਜਵਾਨ ਬਾਗਾ ਗੁੱਜਰ ਪੁੱਤਰ ਛੰਨਿਆ ਗੁੱਜਰ ਵਾਸੀ ਪਿੰਡ ਜੈਦ ਨੇ ਜਾਣਕਾਰੀ ਦੱਸਿਆ ਕਿ ਉਨ੍ਹਾਂ ਦੀਆਂ ਮੱਝਾਂ ਪਿੰਡ ਖੱਸਣ ਵਾਲੀ ਸਾਈਡ ‘ਤੇ ਘਾਹ ਚਰ ਰਹੀਆਂ ਸਨ ਤੇ ਉਹ ਆਪਣੇ ਬੁਲਟ ਮੋਟਰਸਾਈਕਲ ‘ਤੇ ਸਵਾਰ ਹੋ ਕੇ ਭੁਲੱਥ ਵਾਲੀ ਸਾਈਡ ਨੂੰ ਆ ਰਿਹਾ ਸੀ ਕਿ ਰਸਤੇ ਵਿਚ ਦੋ ਅਣਪਛਾਤੇ ਲੁਟੇਰਿਆਂ ਵੱਲੋਂ ਉਸ ਦੇ ਮੋਟਰਸਾਈਕਲ ਨੂੰ ਰੋਕਿਆ ਗਿਆ ਤੇ ਦੋ ਅਣਪਛਾਤੇ ਨੌਜਵਾਨ ਬੁਲਟ ਮੋਟਰਸਾਈਕਲ ਖੋਹਣ ਦੇ ਮਨਸੂਬੇ ਨਾਲ ਦਾਤਰ ਦਿਖਾ ਕੇ ਉਸ ਨੂੰ ਡਰਾਉਣ ਧਮਕਾਉਣ ਲੱਗੇ, ਜਦੋਂ ਉਸ ਨੇ ਉਕਤ ਨੌਜਵਾਨਾਂ ਦਾ ਵਿਰੋਧ ਕੀਤਾ ਤਾਂ ਦਾਤਰ ਨਾਲ ਵਾਰ ਕਰਕੇ ਉਸ ਦਾ ਹੱਥ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਲੁਟੇਰੇ ਭੁਲੱਥ ਵਾਲੀ ਸਾਈਡ ਨੂੰ ਫ਼ਰਾਰ ਹੋ ਗਏ |
ਪਿਛਲੀ ਖ਼ਬਰ ਨਗਰ ਪੰਚਾਇਤ ਦੇ ਪ੍ਰਧਾਨ ਰਸ਼ਪਾਲ ਸ਼ਰਮਾ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਬਣੇ ਅਗਲੀ ਖ਼ਬਰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।