22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਡਾ. ਚੱਬੇਵਾਲ ਵਲੋਂ ਫਗਵਾੜਾ ਦੀ ਮੁੱਖ ਸਰਵਿਸ ਲੇਨ ਦੇ ਨਿਰਮਾਣ ਕਾਰਜ ਦਾ ਜਾਇਜ਼ਾ

ਅਜੀਤ ਡੈਸਕ 16-07-2026
ਫਗਵਾੜਾ, 15 ਜੁਲਾਈ (ਹਰਜੋਤ ਸਿੰਘ ਚਾਨਾ)- ਇਥੋਂ ਦੇ ਫਗਵਾੜਾ ਬੱਸ ਸਟੈਂਡ ਦੇ ਸਾਹਮਣੇ ਸਥਿਤ ਮੁੱਖ ਸਰਵਿਸ ਲੇਨ ਦੇ ਚੱਲ ਰਹੇ ਨਿਰਮਾਣ ਕਾਰਜ ਦੇ ਕੰਮ ਦਾ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਜਾਇਜ਼ਾ ਲਿਆ | ਇਹ ਕੰਮ ਵਿਸ਼ਾਲ ਮੈਗਾ ਮਾਰਟ ਤੋਂ ਬੰਗਾ ਰੋਡ ਤੱਕ ਦੇ ਹਿੱਸੇ ਵਿਚ ਕੀਤਾ ਜਾ ਰਿਹਾ ਹੈ | ਡਾ. ਚੱਬੇਵਾਲ ਨੇ ਦੱਸਿਆ ਕਿ ਲਗਭਗ 60 ਲੱਖ ਰੁਪਏ ਦੀ ਲਾਗਤ ਨਾਲ ਚੱਲ ਰਹੇ ਇਸ ਲੰਬੇ ਸਮੇਂ ਤੋਂ ਲਟਕਦੇ ਪ੍ਰੋਜੈਕਟ ਦਾ ਕਾਰਜ ਅਗਲੇ ਕੁੱਝ ਦਿਨਾਂ ‘ਚ ਪੂਰਾ ਕਰ ਲਿਆ ਜਾਵੇਗਾ, ਜਿਸ ਨਾਲ ਮੁਸਾਫ਼ਰਾਂ ਤੇ ਸਥਾਨਕ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਦੱਸਿਆ ਕਿ ਵਾਹਨਾਂ ਦੀ ਸੁਚਾਰੂ, ਸੁਰੱਖਿਅਤ ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ 550 ਮੀਟਰ ਲੰਬੀ ਸਰਵਿਸ ਲੇਨ ਦਾ ਨਿਰਮਾਣ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਖੇਤਰ ਦੇ ਨਿਵਾਸੀਆਂ ਤੇ ਵਪਾਰੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਸ਼ੁਰੂ ਕੀਤਾ ਗਿਆ ਹੈ | ਸੀਵਰੇਜ ਪ੍ਰੋਜੈਕਟ ਦੇ ਪੂਰਾ ਹੋਣ ਤੋਂ ਬਾਅਦ ਸੜਕ ਟੁੱਟ ਚੁੱਕੀ ਸੀ, ਜਿਸ ਕਾਰਨ ਲੋਕਾਂ ਨੂੰ ਲੰਬੇ ਸਮੇਂ ਤੋਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਇਸੇ ਦੌਰਾਨ ਡਾ. ਚੱਬੇਵਾਲ ਨੇ ਸਰਾਏ ਰੋਡ ਤੇ ਆਸ-ਪਾਸ ਦੇ ਬਾਜ਼ਾਰਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਦੁਕਾਨਦਾਰਾਂ ਤੇ ਵਪਾਰੀਆਂ ਨਾਲ ਗੱਲਬਾਤ ਕੀਤੀ | ਉਨ੍ਹਾਂ ਨੇ ਨਾਲਿਆਂ ਵਿਚ ਜਾਮ ਦੀ ਸਮੱਸਿਆ ਦੇ ਹੱਲ ਅਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਸਾਰਿਆਂ ਨੂੰ ਪੂਰਨ ਸਹਿਯੋਗ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਵਕਾਲਤ ਦੀ ਪੜ੍ਹਾਈ ਕਰਦੀ ਵਿਦਿਆਰਥਣ ਖ਼ੁਸ਼ੀ ਓਬਰਾਏ ਨੇ ਕੀਤੀ ਡੀ. ਸੀ. ਤੇ ਐਸ. ਐਸ. ਪੀ. ਨਾਲ ਮੁਲਾਕਾਤ ਅਗਲੀ ਖ਼ਬਰ ਰਾਸ਼ਟਰੀ ਅਥਲੈਟਿਕਸ ਚੈਂਪੀਅਨਸ਼ਿਪ ’ਚ ਨਨਕਾਣਾ ਸਾਹਿਬ ਦੇ ਅਰਮਾਨ ਨੇ ਜਿੱਤੇ ਤਿੰਨ ਸੋਨੇ ਦੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।