22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਹੋਟਲ ਦੀ ਲਿਫਟ ਵਿਚ ਤਕਨੀਕੀ ਖ਼ਰਾਬੀ ਕਾਰਨ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਕੰਵਰ ਇਕਬਾਲ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ

ਅਜੀਤ ਡੈਸਕ 16-07-2026
ਕਪੂਰਥਲਾ, 15 ਜੁਲਾਈ (ਵਿ.ਪ੍ਰ.)-ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨ, ਆਪ ਦੇ ਪ੍ਰਮੁੱਖ ਆਗੂ ਤੇ ਉੱਘੇ ਸ਼ਾਇਰ ਕੰਵਰ ਇਕਬਾਲ ਸਿੰਘ ਜੋ ਬੀਤੇ ਦਿਨ ਕਪੂਰਥਲਾ ਨੇੜੇ ਇਕ ਹੋਟਲ ਦੀ ਲਿਫਟ ਵਿਚ ਤਕਨੀਕੀ ਖ਼ਰਾਬੀ ਕਾਰਨ ਬੁਰੀ ਤਰ੍ਹਾਂ ਜਖ਼ਮੀ ਹੋ ਗਏ ਸਨ, ਦਾ ਇਕ ਨਿੱਜੀ ਹਸਪਤਾਲ ਵਿਚ ਸਫ਼ਲ ਆਪ੍ਰੇਸ਼ਨ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਦੀ ਸਲਾਹ ਦਿੱਤੀ ਹੈ | ਕੰਵਰ ਇਕਬਾਲ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਸਮੇਤ ਬੀਤੇ ਦਿਨ ਨਵਾਂ ਪਿੰਡ ਭੱਠੇ ਨੇੜੇ ਬਹੁਮੰਜਲੀ ਰਤਨ ਸੁਪਰ ਸਟੋਰ ਵਿਚ ਇਕ ਮੀਟਿੰਗ ਕਰਨ ਗਏ ਸਨ | ਮੀਟਿੰਗ ਉਪਰੰਤ ਜਦੋਂ ਉਹ 60 ਫੁੱਟ ਦੀ ਉਚਾਈ ਤੋਂ ਲਿਫਟ ਰਾਹੀਂ ਹੇਠਾਂ ਆਉਣ ਲੱਗੇ ਤਾਂ ਲਿਫਟ ਵਿਚ ਤਕਨੀਕੀ ਖ਼ਰਾਬੀ ਹੋਣ ਕਾਰਨ ਉਹ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸ ਕਾਰਨ ਉਨ੍ਹਾਂ ਦਾ ਚੂਲ੍ਹਾ ਟੁੱਟ ਗਿਆ ਤੇ ਇਸ ਹਾਦਸੇ ਵਿਚ ਉਨ੍ਹਾਂ ਦੇ ਕੁੱਝ ਸਾਥੀਆਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ | ਇਸੇ ਦੌਰਾਨ ਹੀ ਉੱਘੇ ਲੇਖਕ ਪ੍ਰੋ. ਕੁਲਵੰਤ ਸਿੰਘ ਔਜਲਾ, ਸ਼ੋ੍ਰਮਣੀ ਪ੍ਰਵਾਸੀ ਸਾਹਿਤਕਾਰ ਡਾ. ਗੁਰਬਖਸ਼ ਸਿੰਘ ਭੰਡਾਲ, ਸਟੇਟ ਐਵਾਰਡੀ ਮੰਗਲ ਸਿੰਘ ਭੰਡਾਲ, ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਡਾ. ਸਵਰਨ ਸਿੰਘ, ਜਨਰਲ ਸਕੱਤਰ ਮੁਖ਼ਤਾਰ ਸਿੰਘ ਚੰਦੀ, ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ, ਉੱਘੇ ਸ਼ਾਇਰ ਸੁਰਜੀਤ ਸਾਜਨ, ਡਾ. ਸੁਰਿੰਦਰ ਸਿੰਘ, ਪਿ੍ੰਸੀਪਲ ਨਵਚੇਤਨ ਸਿੰਘ, ਪਿ੍ੰਸੀਪਲ ਪ੍ਰੋਮਿਲਾ ਅਰੋੜਾ, ਡਾ. ਭਜਨ ਸਿੰਘ, ਸ਼ਹਿਬਾਜ ਖਾਨ, ਲੋਕ ਸਾਹਿਤ ਕਲਾ ਕੇਂਦਰ ਆਰ.ਸੀ.ਐਫ. ਦੇ ਪ੍ਰਧਾਨ ਅਨਿਲ ਕੁਮਾਰ, ਇਪਟਾ ਪੰਜਾਬ ਦੇ ਪ੍ਰਧਾਨ ਇੰਦਰਜੀਤ ਸਿੰਘ ਰੂਪੋਵਾਲੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਿਰਾਸਤੀ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਢੋਟ ਤੇ ਪਾਰਟੀ ਦੇ ਹੋਰ ਆਗੂਆਂ ਨੇ ਕੰਵਰ ਇਕਬਾਲ ਸਿੰਘ ਦੇ ਗ੍ਰਹਿ ਵਿਖੇ ਜਾ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ ਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ | ਇਨ੍ਹਾਂ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਰਵਾ ਕੇ ਹੋਟਲ ਵਿਚ ਲਿਫਟ ਲਗਾਉਣ ਵਾਲੀ ਕੰਪਨੀ ਵਿਰੁੱਧ ਕਾਰਵਾਈ ਕੀਤੀ ਜਾਵੇ |
ਪਿਛਲੀ ਖ਼ਬਰ ਮਾਣਯੋਗ ਹਾਈ ਕੋਰਟ ਵਲੋਂ ਲੈਕਚਰਾਰ ਤੇ ਮਾਸਟਰ ਕੇਡਰ ਦੀ ਤਰੱਕੀ ਵਿਚ ਰੁਕਾਵਟਾਂ ਦੂਰ ਅਗਲੀ ਖ਼ਬਰ ਭਾਜਪਾ ਆਗੂਆਂ ਤੇ ਵਰਕਰਾਂ ਨੇ ਵੱਖ-ਵੱਖ ਮੰਡਲਾਂ ਵਿਚ ਜਨਤਕ ਥਾਵਾਂ ਨੂੰ ਸਾਫ਼ ਕਰਨ ਲਈ ਚਲਾਈ ਸਫ਼ਾਈ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।