11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਵਧਦੀ ਹੋਈ ਆਬਾਦੀ ਦੇਸ਼ ਅਤੇ ਸਮਾਜ ਲਈ ਕਈ ਸਮੱਸਿਆਵਾਂ ਦਾ ਕਾਰਨ ਬਣ ਸਕਦੀ -ਡਾ. ਅਨੂ ਸ਼ਰਮਾ

ਅਜੀਤ ਡੈਸਕ 17-07-2026
ਕਪੂਰਥਲਾ, 16 ਜੁਲਾਈ (ਅਮਨਜੋਤ ਸਿੰਘ ਵਾਲੀਆ)-ਵਧਦੀ ਹੋਈ ਆਬਾਦੀ ਦੇਸ਼ ਅਤੇ ਸਮਾਜ ਲਈ ਕਈ ਤਰ੍ਹਾਂ ਦੀਆਂ ਸਮਾਜਿਕ, ਆਰਥਿਕ ਅਤੇ ਸਿਹਤ ਸੰਬੰਧੀ ਸਮੱਸਿਆਵਾਂ ਦਾ ਕਾਰਨ ਬਣ ਸਕਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਸ਼ਵ ਆਬਾਦੀ ਦਿਵਸ ਦੇ ਮੌਕੇ ‘ਤੇ ਸਿਹਤ ਵਿਭਾਗ ਕਪੂਰਥਲਾ ਵੱਲੋਂ ਪਰਿਵਾਰ ਨਿਯੋਜਨ ਅਤੇ ਸਿਹਤਮੰਦ ਪਰਿਵਾਰ ਦੇ ਮਹੱਤਵ ਸਬੰਧੀ ਕਰਵਾਏ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਅਨੂੰ ਸ਼ਰਮਾ ਨੇ ਕੀਤਾ | ਉਨ੍ਹਾਂ ਕਿਹਾ ਕਿ ਪਰਿਵਾਰ ਨਿਯੋਜਨ ਦੇ ਸਾਧਨਾਂ ਦੀ ਸਹੀ ਵਰਤੋਂ ਨਾਲ ਨਾ ਸਿਰਫ਼ ਮਾਂ ਅਤੇ ਬੱਚੇ ਦੀ ਸਿਹਤ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ, ਸਗੋਂ ਪਰਿਵਾਰ ਦੀ ਖ਼ੁਸ਼ਹਾਲੀ ਵੀ ਯਕੀਨੀ ਬਣਾਈ ਜਾ ਸਕਦੀ ਹੈ | ਇਸ ਮੌਕੇ ‘’ਜਦੋਂ ਬੱਚਿਆਂ ਵਿੱਚ ਹੋਵੇ ਸਹੀ ਅੰਤਰਾਲ, ਪਰਿਵਾਰ ਹੋਵੇ ਤੰਦਰੁਸਤ ਅਤੇ ਖੁਸ਼ਹਾਲ’’ ਦੇ ਨਾਅਰੇ ਤਹਿਤ ਆਯੋਜਿਤ ਇਸ ਸੈਮੀਨਾਰ ਵਿੱਚ ਹਾਜ਼ਰੀਨ ਨੂੰ ਵੱਧ ਰਹੀ ਆਬਾਦੀ ਨਾਲ ਪੈਦਾ ਹੋ ਰਹੀਆਂ ਚੁਣੌਤੀਆਂ ਅਤੇ ਸੀਮਤ ਪਰਿਵਾਰ ਦੇ ਫ਼ਾਇਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਵਜੀਤ ਸਿੰਘ ਨੇ ਕਿਹਾ ਕਿ ਸੀਮਤ ਪਰਿਵਾਰ ਹੀ ਤੰਦਰੁਸਤ ਪਰਿਵਾਰ ਅਤੇ ਖੁਸ਼ਹਾਲ ਸਮਾਜ ਦੀ ਮਜ਼ਬੂਤ ਨੀਂਹ ਹੁੰਦਾ ਹੈ | ਉਨ੍ਹਾਂ ਦੱਸਿਆ ਕਿ 11 ਜੁਲਾਈ ਤੋਂ 18 ਜੁਲਾਈ ਤੱਕ ਚੱਲ ਰਹੀ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਪਰਿਵਾਰ ਨਿਯੋਜਨ, ਬੱਚਿਆਂ ਵਿੱਚ ਸਹੀ ਅੰਤਰਾਲ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ ਸੁਨੇਹਾ ਹਰ ਘਰ ਤੱਕ ਪਹੁੰਚਾਉਣਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੋ ਬੱਚਿਆਂ ਵਿਚਕਾਰ ਘੱਟੋ-ਘੱਟ 4 ਤੋਂ 5 ਸਾਲ ਦਾ ਅੰਤਰ ਰੱਖਣਾ ਚਾਹੀਦਾ ਹੈ, ਜਿਸ ਨਾਲ ਮਾਂ ਨੂੰ ਸਿਹਤ ਸੰਭਾਲ ਦਾ ਸਮਾਂ ਮਿਲਦਾ ਹੈ ਅਤੇ ਬੱਚੇ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਵੀ ਵਧੀਆ ਮੌਕਾ ਮਿਲਦਾ ਹੈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਕਪੂਰਥਲਾ ਡਾ. ਪਰਮਿੰਦਰ ਕੌਰ, ਡਾ. ਸਿੰਮੀ ਧਵਨ, ਡਾ. ਗੁਰਦੇਵ ਭੱਟੀ, ਡਾ. ਹਰਪ੍ਰੀਤ ਮੋਮੀ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ, ਸੁਪਿ੍ੰਟੈਂਡੈਂਟ ਰਾਮ ਅਵਤਾਰ, ਸੀਨੀਅਰ ਫਾਰਮੇਸੀ ਅਫ਼ਸਰ ਗੁਰਮੇਲ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਬੀ.ਐਲ.ਓਜ਼ ਸੋਧੇ ਸ਼ਡਿਊਲ ਅਨੁਸਾਰ 3 ਅਗਸਤ ਤੱਕ ਵੋਟਰਾਂ ਦੀ ਘਰ-ਘਰ ਜਾ ਕੇ ਵੈਰੀਫਿਕੇਸ਼ਨ ਕਰਨਗੇ-ਅਕਾਸ਼ ਬਾਂਸਲ ਅਗਲੀ ਖ਼ਬਰ ਪੰਜਾਬ ਦੇ ਪਾਣੀ ਦੇ ਸਰੋਤਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ-ਕੁਲਤਾਰ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।