11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਰਾਸ਼ਟਰੀ ਪੁਰਸਕਾਰ ਲਈ ਯੋਗ ਅਧਿਆਪਕ 20 ਜੁਲਾਈ ਤੱਕ ਸਵੈ ਨਾਮਜ਼ਦਗੀਆਂ ਜਮ੍ਹਾਂ ਕਰਵਾਉਣ-ਡੀ.ਸੀ

ਅਜੀਤ ਡੈਸਕ 17-07-2026
ਕਪੂਰਥਲਾ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਰਾਸ਼ਟਰੀ ਅਧਿਆਪਕ ਪੁਰਸਕਾਰ 2026 ਲਈ ਆਨਲਾਈਨ ਸਵੈ-ਨਾਮਜ਼ਦਗੀ ਦਾਖਲ ਕਰਨ ਦੀ ਸਮਾਂ ਸੀਮਾ 20 ਜੁਲਾਈ ਤੱਕ ਵਧਾ ਦਿੱਤੀ ਹੈ ਤਾਂ ਇਸ ਵਕਾਰੀ ਪੁਰਸਕਾਰ ਲਈ ਯੋਗ ਅਧਿਆਪਕ ਨਾਮਜ਼ਦਗੀਆਂ ਜਮਾਂ ਕਰਵਾ ਸਕਣ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਜਿਹੜੇ ਯੋਗ ਅਧਿਆਪਕਾਂ ਨੇ ਅਜੇ ਤੱਕ ਰਾਸ਼ਟਰੀ ਅਧਿਆਪਕ ਪੁਰਸਕਾਰ ਪੋਰਟਲ ‘ਤੇ ਰਜਿਸਟਰੇਸ਼ਨ ਨਹੀਂ ਕਰਵਾਈ ਉਹ 17 ਜੁਲਾਈ ਤੱਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਜਿਹੜੇ ਬਿਨੈਕਾਰ ਪਹਿਲਾਂ ਰਜਿਸਟਰੇਸ਼ਨ ਕਰਵਾ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਆਪਣੀਆਂ ਅਰਜ਼ੀਆਂ ਨਹੀਂ ਚੜ੍ਹਾਈਆਂ ਉਹ 20 ਜੁਲਾਈ ਤੱਕ ਪੋਰਟਲ ‘ਤੇ ਆਨਲਾਈਨ ਨਾਮਜ਼ਦਗੀਆਂ ਜਮਾਂ ਕਰਵਾਉਣ | ਉਨ੍ਹਾਂ ਜ਼ਿਲ੍ਹੇ ਦੇ ਸਾਰੇ ਯੋਗ ਅਧਿਆਪਕਾਂ ਨੂੰ ਸਮਾਂ ਸੀਮਾ ਤੋਂ ਪਹਿਲਾਂ ਆਪਣੀਆਂ ਅਰਜ਼ੀਆਂ ਜਮਾਂ ਕਰਵਾਉਣ ਦੀ ਅਪੀਲ ਕੀਤੀ | ਅਕਾਸ਼ ਬਾਂਸਲ ਨੇ ਕਿਹਾ ਕਿ ਰਾਸ਼ਟਰੀ ਅਧਿਆਪਕ ਪੁਰਸਕਾਰ ਉਨ੍ਹਾਂ ਅਧਿਆਪਕਾਂ ਬੇ ਮਿਸਾਲ ਯੋਗਤਾ ਨੂੰ ਮਾਨਤਾ ਦਿੰਦੇ ਹਨ ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿਚ ਉੱਤਮਤਾ, ਨਵੀਨਤਾ ਤੇ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹਨ |
ਪਿਛਲੀ ਖ਼ਬਰ ਨਗਰ ਪੰਚਾਇਤ ਦੇ ਪ੍ਰਧਾਨ ਬਲਜੀਤ ਕੌਰ ਵਾਲੀਆ ਨੇ ਨਿੱਜੀ ਖ਼ਰਚੇ ’ਚੋਂ ਫਿਰਨੀ ’ਤੇ ਪਵਾਈ ਮਿੱਟੀ ਅਗਲੀ ਖ਼ਬਰ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ ਹੋਈ ਪਹਿਲੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।