11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਈ-ਰਿਕਸ਼ਾ ਪਲਟਣ ਕਾਰਨ ਚਾਰ ਸਵਾਰੀਆਂ ਜ਼ਖਮੀ

ਅਜੀਤ ਡੈਸਕ 17-07-2026
ਕਪੂਰਥਲਾ, 16 ਜੁਲਾਈ (ਅਮਨਜੋਤ ਸਿੰਘ ਵਾਲੀਆ)-ਪਿੰਡ ਖੁਖਰੈਣ ਨਜ਼ਦੀਕ ਇਕ ਈ-ਰਿਕਸ਼ਾ ਪਲਟਣ ਕਾਰਨ ਈ-ਰਿਕਸ਼ਾ ਵਿਚ ਸਵਾਰ ਚਾਰ ਮਹਿਲਾ ਸਵਾਰੀਆਂ ਜ਼ਖਮੀ ਹੋ ਗਈਆਂ | ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਰਾਣੀ ਪਤਨੀ ਸੋਢੀ ਵਾਸੀ ਸ਼ੇਖੂਪੁਰ ਨੇ ਦੱਸਿਆ ਕਿ ਉਹ ਵਿਆਹ ਸ਼ਾਦੀਆਂ ਵਿਚ ਰੋਟੀਆਂ ਬਣਾਉਣ ਦਾ ਕੰਮ ਕਰਦੀਆਂ ਹਨ | ਅੱਜ ਜਦੋਂ ਉਹ ਕੰਮ ‘ਤੇ ਜਾ ਰਹੀਆਂ ਸਨ ਤਾਂ ਪਿੰਡ ਖੁਖਰੈਣ ਨੇੜੇ ਈ-ਰਿਕਸ਼ਾ ਅਚਾਨਕ ਪਲਟ ਗਿਆ ਜਿਸ ਕਾਰਨ ਉਹ ਤੇ ਉਸਦੇ ਸਾਥੀ ਜ਼ਖਮੀ ਹੋ ਗਏ | ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਿੰਨ ਔਰਤਾਂ ਦੇ ਮਾਮੂਲੀ ਸੱਟਾਂ ਲੱਗੀਆਂ ਹੋਣ ਕਾਰਨ ਮੁੱਢਲੇ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ | ਜਦਕਿ ਰਾਣੀ ਦੇ ਗੰਭੀਰ ਸੱਟਾਂ ਹੋਣ ਕਾਰਨ ਉਸਦਾ ਇਲਾਜ ਡਿਊਟੀ ਡਾਕਟਰ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਨਗਰ ਨਿਗਮ ਵਲੋਂ ਨਿੰਮਾ ਵਾਲਾ ਚੌਕ ਵਿਖੇ ਸੜਕਾਂ ਕੰਢੇ ਲੱਗੀਆਂ ਨਾਜਾਇਜ਼ ਰੇਹੜੀਆਂ ਹਟਵਾਈਆਂ ਅਗਲੀ ਖ਼ਬਰ ਨਗਰ ਪੰਚਾਇਤ ਦੇ ਪ੍ਰਧਾਨ ਬਲਜੀਤ ਕੌਰ ਵਾਲੀਆ ਨੇ ਨਿੱਜੀ ਖ਼ਰਚੇ ’ਚੋਂ ਫਿਰਨੀ ’ਤੇ ਪਵਾਈ ਮਿੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।