11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਲਾਇਲਪੁਰ ਖ਼ਾਲਸਾ ਕਾਲਜ ’ਚ ਕਰਵਾਇਆ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ

ਅਜੀਤ ਡੈਸਕ 17-07-2026
ਕਪੂਰਥਲਾ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਨਵੇਂ ਵਿੱਦਿਅਕ ਵਰ੍ਹੇ 2026-27 ਦੀ ਆਰੰਭਤਾ ਤੇ ਕਾਲਜ ਦੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਕਰਵਾਏ ਗਏ | ਪਾਠ ਦੇ ਭੋਗ ਤੋਂ ਬਾਅਦ ਭਾਈ ਕਰਮ ਸਿੰਘ ਨੂਰਪੂਰੀ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਵਿਦਿਆਰਥੀਆਂ ਤੇ ਕਾਲਜ ਦੇ ਸਟਾਫ਼ ਮੈਂਬਰਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਨਵੇਂ ਵਿੱਦਿਅਕ ਵਰ੍ਹੇ ਵਿਚ ਪ੍ਰਵੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਵੱਡੀਆਂ ਪ੍ਰਾਪਤੀਆਂ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿਚ ਰਹਿੰਦੇ ਹੋਏ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਨ ਕਰਨ ਦੇ ਨਾਲ-ਨਾਲ ਅਧਿਆਪਕਾਂ ਤੇ ਆਪਣੇ ਮਾਪਿਆਂ ਦੇ ਆਗਿਆਕਾਰੀ ਹੋਣ ਲਈ ਪ੍ਰੇਰਿਤ ਕੀਤਾ | ਡਾ. ਢਿੱਲੋਂ ਨੇ ਦੱਸਿਆ ਕਿ ਕਾਲਜ ਦੀ ਗਵਰਨਿੰਗ ਕੌਂਸਲ ਦੀ ਪ੍ਰਧਾਨ ਬੀਬੀ ਬਲਬੀਰ ਕੌਰ ਦੀ ਅਗਵਾਈ ਹੇਠ ਕਾਲਜ ਵਿਦਿਆਰਥੀਆਂ ਨੂੰ ਮਿਆਰੀ ਤੇ ਆਧੁਨਿਕ ਵਿੱਦਿਆ ਦੇਣ ਲਈ ਮੋਹਰੀ ਭੂਮਿਕਾ ਅਦਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਵਿਚ ਕਾਲਜ ਦੇ ਵੱਡੀ ਗਿਣਤੀ ਵਿਚ ਵਿਦਿਆਰਥੀ ਮੈਰਿਟ ਸੂਚੀ ਵਿਚ ਆਪਣਾ ਹਾਸਲ ਕਰਵਾ ਰਹੇ ਹਨ | ਉਨ੍ਹਾਂ ਯੂਨੀਵਰਸਿਟੀ ਦੇ ਜ਼ੋਨਲ ਤੇ ਅੰਤਰ ਜ਼ੋਨਲ ਯੂਥ ਫ਼ੈਸਟੀਵਲ ਵਿਚ ਕਾਲਜ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀਆਂ ਲਈ ਵੀ ਉਨ੍ਹਾਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਨੇ ਦੱਸਿਆ ਕਿ ਪਿਛਲੇ ਸਾਲਾਂ ਵਾਂਗ ਵੀ ਇਸ ਸਾਲ ਵੀ ਵਿਦਿਆਰਥੀਆਂ ਨੇ ਕਾਲਜ ਵਿਚ ਦਾਖਲਾ ਲੈਣ ਲਈ ਉਤਸ਼ਾਹ ਦਿਖਾਇਆ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਤੇ ਜੀਵਨ ਵਿਚ ਉਚਾਈਆਂ ਛੂਹਣ ਲਈ ਸ਼ੁੱਭ ਇੱਛਾਵਾਂ ਦਿੱਤੀਆਂ | ਸਮਾਗਮ ਵਿਚ ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਸ਼ਾਮਲ ਸਨ |
ਪਿਛਲੀ ਖ਼ਬਰ ਸ਼ਹੀਦ ਬਾਬਾ ਕਰਤਾਰ ਸਿੰਘ ਦੀ ਯਾਦ ’ਚ ਸਮਾਗਮ ਅਗਲੀ ਖ਼ਬਰ ਭਾਜਪਾ ਆਗੂ ਤੇ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਐਸ.ਆਈ.ਆਰ. ਮੁਹਿੰਮ ਬਾਰੇ ਜਾਣੂ ਕਰਵਾਉਣ-ਰਣਜੀਤ ਸਿੰਘ ਖੋਜੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।